SDM ਬਲਾਚੌਰ ਸੁਨੀਲ ਫੌਗਾਟ ਹੋਏ ਲੰਗੜੋਆ ਸਕੂਲ ਦੇ ਬੱਚਿਆਂ ਨਾਲ ਰੁਬਰੂ
ਪ੍ਰਮੋਦ ਭਾਰਤੀ
ਨਵਾਂਸ਼ਹਿਰ 0 7 ਸਤੰਬਰ, 2026
ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਪੀ ਐਮ ਸ਼੍ਰੀ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਨਿਰੀਖਣ ਕਰਨ ਸਬੰਧੀ ਵੱਖ ਵੱਖ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਇਸੇ ਹੀ ਲੜੀ ਤਹਿਤ ਅੱਜ ਉਪ ਮੰਡਲ ਮੈਜਿਸਟ੍ਰੇਟ ਬਲਾਚੌਰ ਸੁਨੀਲ ਫੌਗਾਟ ਆਈ ਏ ਐਸ ਨੇ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਅਚਨਚੇਤ ਨਿਰੀਖਣ ਦੌਰਾਨ ਬੱਚਿਆਂ ਨਾਲ ਵਿਸ਼ੇਸ਼ ਮਿਲਣੀ ਕੀਤੀ। ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਟੇਟ ਐਵਾਰਡੀ ਸਸਸਸ ਲੰਗੜੋਆ ਨੇ ਆਈ ਏ ਐਸ ਅਧਿਕਾਰੀ ਦਾ ਫੁੱਲਾਂ ਦੇ ਗੁਲਦਸਤੇ ਦਾ ਸੰਸਥਾ ਵਿੱਚ ਸਵਾਗਤ ਕੀਤਾ ਤੇ ਪ੍ਰਿੰਸੀਪਲ ਲੰਗੜੋਆ ਸੁਰਿੰਦਰ ਪਾਲ ਅਗਨੀਹੋਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਬਲਾਚੌਰ ਵੱਲੋਂ ਬੱਚਿਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀ ਪੜ੍ਹਾਈ ਅਤੇ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਉਥੇ ਹੀ ਸਕੂਲ ਦਾ ਸਮੁੱਚਾ ਰਿਕਾਰਡ ਚੈੱਕ ਕੀਤਾ ਗਿਆ ਜੋ ਕਿ ਦਰੁਸਤ ਪਾਇਆ ਗਿਆ।ਉਪ ਮੰਡਲ ਮੈਜਿਸਟ੍ਰੇਟ ਵੱਲੋਂ ਸਕੂਲ ਕੈਂਪਸ ਦੇ ਨਿਰੀਖਣ ਦੌਰਾਨ ਸੰਤੁਸ਼ਟੀ ਜ਼ਾਹਿਰ ਕੀਤੀ।ਉੱਚ ਅਧਿਕਾਰੀ ਵੱਲੋਂ ਬੱਚਿਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੇ ਮਾਪਿਆਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਮਿਹਨਤ ਕਰਕੇ ਚੰਗੇ ਮੁਕਾਮ ਤੇ ਪਹੁੰਚਣ ਲਈ ਪ੍ਰੇਰਿਤ ਕੀਤਾ। ਉਪ ਮੰਡਲ ਮਜਿਸਟਰੇਟ ਵੱਲੋਂ ਵਿਦਿਅਕ ਅਤੇ ਖੇਡਾਂ ਦੇ ਖੇਤਰ ਤੋਂ ਇਲਾਵਾ ਹੋਰ ਗਤੀ ਵਧੀਆ ਵਿੱਚ ਮੁਕਾਮ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਆ। ਸਕੂਲ ਪ੍ਰਿੰਸੀਪਲ ਅਤੇ ਸਮੁੱਚੇ ਸਟਾਫ ਵੱਲੋਂ ਆਈ ਏ ਐਸ ਅਧਿਕਾਰੀ ਸੁਨੀਲ ਫੌਗਾਟ ਦਾ ਸੰਸਥਾ ਵਿੱਚ ਆਉਣ ਤੇ ਧੰਨਵਾਦ ਕੀਤਾ।ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ ਉਪ ਮੰਡਲ ਮਜਿਸਟਰੇਟ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਇਸ ਮੌਕੇ ਤੇ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
- Download Babushahi App
-
-