ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਿਜਦਾ; ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਅਰਦਾਸ
ਹਰੀਕੇ ਪੱਤਣ 7 ਸਤੰਬਰ,2026
ਮਿਸਲ ਸਤਲੁਜ ਪਾਰਟੀ ਦੇ ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਫਿਰੋਜ਼ਪੁਰ ਤੋਂ ਪਹੁੰਚੇ ਜਥੇ ਵੱਲੋਂ ਮਨੁੱਖੀ ਅਧਿਕਾਰਾਂ ਦੇ ਨਿਡਰ ਪਹਿਰੇਦਾਰ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਹਰੀਕੇ ਪੱਤਣ ਵਿਖੇ ਧਾਰਮਿਕ ਸ਼ਰਧਾ ਅਤੇ ਸਤਿਕਾਰ ਨਾਲ ਚੌਪਈ ਸਾਹਿਬ ਦੇ ਪਾਠ ਉਪਰੰਤ
ਮਾਨ ਸਿੰਘ ਕਿਲੀ ਵੱਲੋਂ ਅਰਦਾਸ ਕੀਤੀ ਗਈ । ਇਸ ਮੌਕੇ ਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਮਿਸਲ ਸਤਲੁਜ ਦੇ ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ, ਇਨਸਾਫ਼ ਅਤੇ ਸੱਚ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਦੀ ਸ਼ਹਾਦਤ ਪੰਜਾਬ ਦੇ ਇਤਿਹਾਸ ਵਿੱਚ ਮਨੁੱਖਤਾ ਅਤੇ ਇਨਸਾਫ਼ ਲਈ ਕੀਤੇ ਸੰਘਰਸ਼ ਦੀ ਇੱਕ ਅਮਿੱਟ ਨਿਸ਼ਾਨੀ ਹੈ। ਭਾਈ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਦਿਖਾਈ ਗਈ ਦਲੇਰੀ ਅਤੇ ਦ੍ਰਿੜ੍ਹਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ।
ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਸਿਰਫ਼ ਉਨ੍ਹਾਂ ਨੂੰ ਯਾਦ ਕਰਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਉਨ੍ਹਾਂ ਵੱਲੋਂ ਦਰਸਾਏ ਸੱਚ, ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਨਿਰਭੈਤਾ ਦੇ ਰਾਹ ’ਤੇ ਚੱਲਣ ਦਾ ਸੰਕਲਪ ਵੀ ਲੈਣਾ ਚਾਹੀਦਾ ਹੈ। ਮਿਸਲ ਸਤਲੁਜ ਪਾਰਟੀ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਦਾ ਸਤਿਕਾਰ ਨਾਲ ਯਾਦ ਕਰਦੀ ਰਹੇਗੀ।
ਇਸ ਮੌਕੇ ਮਿਸਲ ਸਤਲੁਜ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਵੀ ਸ਼ਮੂਲੀਅਤ ਕਰਕੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਪਾਰਟੀ ਆਗੂ ਮਾਨ ਸਿੰਘ ਕਿੱਲੀ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਦਿਆਂ ਅਰਦਾਸ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਨੂੰ ਸਦਾ ਯਾਦ ਰੱਖਣ ਦਾ ਸੰਕਲਪ ਲਿਆ ਗਿਆ।
ਇਸ ਮੌਕੇ ਤੇ ਐਡਵੋਕੇਟ ਕੁਲਵਿੰਦਰ ਕੌਰ, ਸੰਦੀਪ ਕੌਰ ਸੰਧੂ ਸਕੱਤਰ ਇਸਤਰੀ ਵਿੰਘ , ਕਰਮਪਾਲ ਸਿੰਘ , ਅੰਮ੍ਰਿਤਪਾਲ ਸਿੰਘ ਜੀਰਾ , ਮਨਦੀਪ ਸਿੰਘ , ਹਰਜਿੰਦਰ ਸਿੰਘ ਸਹੋਤਾ , ਜਸਨੂਰ ਸਿੰਘ , ਤਵਿੰਦਰ ਸਿੰਘ ਆਦਿ ਹਾਜ਼ਰ ਰਹੇ
- Download Babushahi App
-
-