ਜਗਰਾਉਂ 'ਚ ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਮੁਜ਼ਾਹਰਾ
ਡੀ.ਏ. ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ-ਆਗੂ
ਦੀਪਕ ਜੈਨ
ਜਗਰਾਉਂ, 08 ਸਤੰਬਰ
-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਸਿਵਿਲ ਸਕੱਤਰੇਤ ਅਤੇ ਜ਼ਿਲਾ ਸਕੱਤਰੇਤ ਦੇ ਕਰਮਚਾਰੀਆਂ ਦੇ ਹੜਤਾਲ ਦੇ ਸਮਰਥਨ ਵਿੱਚ ਅੱਜ ਜਗਰਾਉਂ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ਟੈਕਨੀਕਲ ਸਰਵਿਸ ਯੂਨੀਅਨ ਤੇ ਜੁਆਇੰਟ ਫੋਰਮ ਪੰਜਾਬ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬਿਜਲੀ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਟੀ.ਐਸ.ਯੂ. ਦੇ ਡਵੀਜ਼ਨ ਪ੍ਰਧਾਨ ਤੇ "ਬਿਜਲੀ ਕਾਮਾ" ਪੰਜਾਬ ਦੇ ਕੈਸ਼ੀਅਰ ਅਵਤਾਰ ਸਿੰਘ ਕਲੇਰ, ਜੋਨਲ ਪ੍ਰਧਾਨ ਸੁਖਵਿੰਦਰ ਸਿੰਘ ਕਾਉਂਕੇ ਤੇ ਡਵੀਜ਼ਨ ਆਗੂ ਪਰਮਜੀਤ ਸਿੰਘ ਚੀਮਾਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਅੱਖੜ ਰਵਈਏ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਪੰਜਾਬ ਭਰ ਦੇ ਸਾਰੇ ਮੁਲਾਜ਼ਮਾਂ ਦਾ 18 ਪ੍ਰਤੀਸ਼ਤ ਡੀ.ਏ. ਸਮੇਤ ਬਕਾਇਆ ਜਾਰੀ ਕੀਤਾ ਜਾਵੇ, 2004 ਤੋਂ ਬਾਅਦ ਭਾਰਤੀ ਹੋਏ ਸਾਰੇ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, 17 ਜੁਲਾਈ 2020 ਨੂੰ ਜਾਰੀ ਕੇਂਦਰੀ ਤਨਖਾਹ ਸਕੇਲ ਦੇਣ ਦਾ ਪੱਤਰ ਰੱਦ ਕੀਤਾ ਜਾਵੇ, ਨਵੀਂ ਭਰਤੀ ਉੱਪਰ 35400 ਦਾ ਸਕੇਲ ਲਾਗੂ ਕੀਤਾ ਜਾਵੇ, ਮੁਲਾਜ਼ਮ ਆਗੂਆਂ ਦੀਆਂ ਕੀਤੀਆਂ ਗਈਆਂ ਨਜਾਇਜ਼ ਬਦਲੀਆਂ ਰੱਦ ਕੀਤੀਆਂ ਜਾਣ, ਤਨਖਾਹਾਂ ਸਬੰਧੀ ਗਲਤ ਅੰਕੜੇ ਪੇਸ਼ ਕਰਕੇ ਮੁਲਾਜ਼ਮਾਂ ਨੂੰ ਬਦਨਾਮ ਕਰਨਾ ਬੰਦ ਕੀਤਾ ਜਾਵੇ। ਆਗੂਆਂ ਨੇ ਆਖਿਆ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਸਵੱਦੀ, ਭੁਪਿੰਦਰ ਸਿੰਘ ਸੇਖੋਂ, ਅਪਤਿੰਦਰ ਸਿੰਘ ਸਿੱਧੂ, ਮਨਜੀਤ ਕੁਮਾਰ, ਅਮਨਦੀਪ ਸਿੰਘ ਡੱਲਾ, ਅਜਮੇਰ ਸਿੰਘ ਕਲੇਰ, ਕੁਲਦੀਪ ਸਿੰਘ ਮਲਕ, ਸੁਖਚੈਨ ਸਿੰਘ ਜੇਈ, ਹਰਪ੍ਰੀਤ ਸਿੰਘ ਜੇਈ, ਹਰਮੇਲ ਸਿੰਘ ਜੇਈ, ਹਰਵਿੰਦਰ ਸਿੰਘ ਚੀਮਨਾਂ ਜੇਈ, ਹਰਦੀਪ ਸਿੰਘ ਢੋਲਣ, ਰਣਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਰਾਮ ਚੰਦਰ, ਮਨਦੀਪ ਸਿੰਘ ਭਦੌੜ, ਕਰਮਜੀਤ ਸਿੰਘ, ਮਨਦੀਪ ਸਿੰਘ ਕਮਾਲਪੁਰਾ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਛਿੰਦਾ ਕਲੇਰ, ਗੁਰਿੰਦਰ ਸਿੰਘ ਡਾਂਗੀਆਂ, ਮਾਨਵਪ੍ਰੀਤ ਸਿੰਘ, ਅਲੋਕ ਕੁਮਾਰ ਹਰਿਆਣਾ, ਰਿੰਕੂ ਸਿੰਘ, ਇੰਦਰਜੀਤ ਸਿੰਘ, ਤਕਦੀਰ ਸਿੰਘ, ਸਨਮ ਕਾਉਂਕੇ, ਸਿਮਰਨ ਸਿੰਘ, ਪਵਨਦੀਪ ਸਿੰਘ, ਅਮਰਜੀਤ ਸਿੰਘ ਆਦਿ ਨੇ ਵੀ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਅੜੀਅਲ ਰਵੱਈਏ ਦੀ ਆਲੋਚਨਾ ਕਰਦਿਆਂ ਤਿੱਖੀ ਨਾਹਰੇਬਾਜੀ ਕੀਤੀ।
- Download Babushahi App
-
-