ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 8 ਸਤੰਬਰ 2026 : ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਪਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਜਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿਚ ਕੁੱਝ ਰਾਜਨੀਤਿਕ ਜਥੇਬੰਦੀਆਂ ਜ਼ਿਲਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
ਇਹ ਹੁਕਮ 6 ਨਵੰਬਰ 2026 ਤੱਕ ਲਾਗੂ ਰਹੇਗਾ।
- Download Babushahi App
-
-