ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਸਾਲਾਨਾ ਫ਼ੇਟ-2026 ਦਾ ਆਯੋਜਨ*
ਬੰਗਾ, 8 ਸਤੰਬਰ 2026 ਪੇਂਡੂ ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੱਜ 'ਫ਼ੇਟ-2026' ਦਾ ਆਯੋਜਨ ਕੀਤਾ ਗਿਆ। ਇਸ ਦਾ ਉਦਘਾਟਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਮੀਤ ਸਕੱਤਰ ਜਗਜੀਤ ਸਿੰਘ ਸੋਢੀ, ਟਰੱਸਟ ਮੈਂਬਰ ਦਵਿੰਦਰ ਸਿੰਘ ਢਿੱਲੋਂ ਅਤੇ ਕਾਲਜ ਦੀ ਪ੍ਰਿੰਸੀਪਲ ਰਮਨਦੀਪ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਟਰੱਸਟ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਲਈ ਅਜਿਹੇ ਫ਼ੇਟ ਦਾ ਆਯੋਜਨ ਕਰਨਾ ਇੱਕ ਸ਼ਲਾਘਾਯੋਗ ਉੱਦਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਨਰਸਿੰਗ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਾਂਝੇ ਉੱਦਮ ਕਰਨ, ਆਪਸੀ ਭਾਈਚਾਰਕ ਸਾਂਝ ਬਣਾਉਣ ਅਤੇ ਸਮਾਜ ਸੇਵਾ ਦੀ ਪ੍ਰੇਰਨਾ ਮਿਲਦੀ ਹੈ। ਨਰਸਿੰਗ ਦਾ ਖੇਤਰ ਖ਼ੁਦ ਇੱਕ ਸੇਵਾ-ਭਾਵਨਾ ਵਾਲਾ ਕਿੱਤਾ ਹੈ ਅਤੇ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਅੰਦਰ ਪ੍ਰਬੰਧਕੀ ਕਾਰਜਾਂ ਅਤੇ ਟੀਮ ਵਜੋਂ ਕੰਮ ਕਰਨ ਦੀ ਸਮਰੱਥਾ ਦਾ ਵਿਕਾਸ ਹੁੰਦਾ ਹੈ। ਸਮਾਗਮ ਦੌਰਾਨ ਟਰੱਸਟ ਪ੍ਰਧਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਦੌਰਾ ਵੀ ਕੀਤਾ । ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਫ਼ੇਟ-2026 ਦੇ ਆਯੋਜਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ । ਸਮਾਗਮ ਦੌਰਾਨ ਨਰਸਿੰਗ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪ੍ਰਕਾਰ ਦੇ ਪੰਜਾਬੀ ਖਾਣ-ਪੀਣ ਦੇ ਸਟਾਲ ਅਤੇ ਮਨੋਰੰਜਕ ਖੇਡਾਂ ਦੇ ਸਟਾਲ ਲਗਾਏ। ਮਹਿਮਾਨਾਂ ਨੇ ਵਿਦਿਆਰਥੀਆਂ ਦੇ ਇਸ ਸਿਰਜਣਾਤਮਕ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਰੰਗਾ-ਰੰਗ ਸੱਭਿਆਚਾਰਕ ਸਮਾਗਮ ਮੌਕੇ ਵਿਦਿਆਰਥੀਆਂ ਨੇ ਗੀਤ, ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਕੀਤੀ । ਰਜਿਸਟ੍ਰੇਸ਼ਨ ਕਾਊਂਟਰ ਤੇ ਮੈਡਮ ਵੰਦਨਾ ਬਸਰਾ, ਮੈਡਮ ਰੀਤੂ, ਮੈਡਮ ਹਰਦੀਪ ਕੌਰ ਅਤੇ ਮੈਡਮ ਹਰਨੀਤ ਕੌਰ ਨੇ ਬਾਖੂਬੀ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਫੇਟ ਪ੍ਰਬੰਧਕ ਮੈਡਮ ਸੁਖਮਿੰਦਰ ਕੌਰ, ਮੈਡਮ ਨਿਵੇਦਤਾ ਸ਼ਰਮਾ ਸਟੂਡੈਂਟ ਨਰਸਿੰਗ ਐਸੋਸੀਏਸ਼ਨ ਅਡਵਾਈਜ਼ਰ, ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
- Download Babushahi App
-
-