ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੌਰਾਨ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ, ਮੁੱਖ ਮਹਿਮਾਨ ਐਡ. ਅਮਰਦੀਪ ਸਿੰਘ ਧਰਨੀ, ਭੂਸ਼ਨ ਸੂਦ, ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਪ੍ਰੋ. (ਡਾ.) ਤੇਜਬੀਰ ਸਿੰਘ, ਭੂਸ਼ਣ ਸੂਦ ਅਤੇ ਹੋਰ ਪੱਤਰਕਾਰ ਸਾਹਿਬਾਨ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ, 8 ਸਤੰਬਰ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਕੈਂਪਸ ਵਿੱਚ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ , ਮੀਟਿੰਗ ਦੀ ਸ਼ੁਰੂਆਤ ਦੌਰਾਨ ਪੱਤਰਕਾਰ ਭਾਈਚਾਰੇ ਨਾਲ ਸਬੰਧਤ ਪਰਿਵਾਰਕ ਮੈਂਬਰਾਂ ਦੇ ਦਿਹਾਂਤ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ
ਇਸ ਮੌਕੇ ਯੂਨੀਅਨ ਵੱਲੋਂ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ, ਜਿਸ ਤਹਿਤ ਵੱਖ-ਵੱਖ ਕਿਸਮਾਂ ਦੇ 100 ਤੋਂ ਵੱਧ ਛਾਂਦਾਰ, ਫਲਦਾਰ ਅਤੇ ਫੁੱਲਦਾਰ ਪੌਦੇ ਲਗਾਏ ਗਏ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਕੁਦਰਤ ਪ੍ਰਤੀ ਸਤਿਕਾਰ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਮਨੁੱਖ ਨੂੰ ਕੁਦਰਤ ਨਾਲ ਸੰਤੁਲਿਤ ਜੀਵਨ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਪੌਦੇ ਲਗਾਉਣਾ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ
ਸਮਾਗਮ ਦੇ ਮੁੱਖ ਮਹਿਮਾਨ, ਟਰੱਸਟ ਮੈਂਬਰ ਅਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡ. ਅਮਰਦੀਪ ਸਿੰਘ ਧਰਨੀ ਨੇ ਯੂਨੀਅਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਯੂਨੀਅਨ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ
ਇਸ ਤੋਂ ਪਹਿਲਾਂ ਭੂਸ਼ਨ ਸੂਦ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਦਿੱਲੀ ਵਿੱਚ ਦੋ ਮਹਿਲਾ ਪੱਤਰਕਾਰਾਂ ਨਾਲ ਪੁਲਿਸ ਵੱਲੋਂ ਕੀਤੀ ਗਈ ਕਥਿਤ ਕੁੱਟਮਾਰ ਦੀ ਨਿੰਦਾ ਕਰਦਿਆਂ ਇਸ ਨੂੰ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਗਿਆ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਸਰਕਾਰੀ ਦਰਾਂ ’ਤੇ ਰਿਹਾਇਸ਼ੀ ਪਲਾਟ, ਸਰਕਾਰੀ ਅਦਾਰਿਆਂ ਦੇ ਇਸ਼ਤਿਹਾਰ ਸਾਰੇ ਅਖ਼ਬਾਰਾਂ ਨੂੰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਹੀਂ ਜਾਰੀ ਕਰਨ ਅਤੇ ਪੱਤਰਕਾਰਾਂ ਨਾਲ ਵਾਪਰੀਆਂ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਤੁਰੰਤ ਕਾਰਵਾਈ ਕਰਨ ਸਬੰਧੀ ਮਤੇ ਪਾਸ ਕੀਤੇ ਗਏ। ਇਸ ਤੋਂ ਇਲਾਵਾ ਯੂਨੀਅਨ ਦੇ ਮੂਲਾਪੁਰ ਵਿਖੇ ਹੋਣ ਵਾਲੇ 13ਵੇਂ ਸਾਲਾਨਾ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ
ਮੀਟਿੰਗ ਵਿੱਚ ਬਲਜਿੰਦਰ ਸਿੰਘ, ਅਜੇ ਮਲਹੋਤਰਾ, ਧਰਮਪਾਲ, ਗੁਰਬਚਨ ਸਿੰਘ ਰੁਪਾਲ ਅਤੇ ਸ਼ਾਸਤਰੀ ਗੁਰੂ ਦੱਤ ਸ਼ਰਮਾ ਆਦਿ ਨੇ ਵਿਚਾਰ ਪੇਸ਼ ਕੀਤੇ, ਜਦੋਂਕਿ ਮੰਚ ਸੰਚਾਲਨ ਸੀਨੀਅਰ ਪੱਤਰਕਾਰ ਅਮਰਬੀਰ ਸਿੰਘ ਚੀਮਾ ਨੇ ਕੀਤਾ
ਇਸ ਮੌਕੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਰਜਿਸਟਰਾਰ ਪ੍ਰੋ. (ਡਾ.) ਤੇਜਬੀਰ ਸਿੰਘ ਅਤੇ ਪੀ.ਆਰ.ਓ. ਜਸਪ੍ਰੀਤ ਕੌਰ ਤੋਂ ਇਲਾਵਾ ਰਵਿੰਦਰ ਸਿੰਘ ਢੀਂਡਸਾ, ਜ਼ਿਲ੍ਹਾ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਰਣਵੀਰ ਜੱਜੀ, ਪ੍ਰੈਸ ਕਲੱਬ ਅਮਲੋਹ ਦੇ ਪ੍ਰਧਾਨ ਰਣਜੀਤ ਸਿੰਘ ਘੁੰਮਣ, ਨਾਹਰ ਸਿੰਘ ਰੰਗੀਲਾ, ਅਜੇ ਕੁਮਾਰ, ਨਿਰਭੈਅ ਸਿੰਘ ਜਖਵਾਲੀ, ਤਰਲੋਚਨ ਸਿੰਘ ਦਰਦੀ, ਸਵਰਨਜੀਤ ਸਿੰਘ ਸੇਠੀ, ਮਨਪ੍ਰੀਤ ਸਿੰਘ, ਸਤਨਾਮ ਸਿੰਘ ਚੌਹਾਨ, ਰਾਮ ਸ਼ਰਨ ਸੂਦ, ਸਵਰਨ ਸਿੰਘ ਨਿਰਦੋਸ਼ੀ, ਜਸਵੰਤ ਸਿੰਘ ਗੋਲਡ, ਗੁਰਚਰਨ ਸਿੰਘ ਜੰਜੂਆ, ਰੰਜਨਾ ਸ਼ਾਹੀ, ਸੁਨੀਲ ਵਰਮਾ, ਰੂਪੀ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ
- Download Babushahi App
-
-