ਕਾਂਗਰਸੀ ਲੀਡਰਾਂ ਨੇ ਸਰੂਪ ਸਿੰਗਲਾ ਦੀ ਪਹਿਲਕਦਮੀ 'ਤੇ ਭਾਜਪਾ ਦੇ ਹੱਕ ਵਿੱਚ ਬਦਲੀਆਂ ਸਿਆਸੀ ਵਫਾਦਾਰੀਆਂ
ਅਸ਼ੋਕ ਵਰਮਾ
ਬਠਿੰਡਾ, 9 ਸਤੰਬਰ 2026 : ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਟਕਸਾਲੀ ਕਾਂਗਰਸੀ ਆਗੂ ਅਵਤਾਰ ਸਿੰਘ ਸੰਨੀ ਬਰਾੜ ਅਤੇ ਗੁਰਮੀਤ ਸਿੰਘ ਬਾਂਡੀ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸਾਰਿਆਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਭਾਜਪਾ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਸ਼ਾਮਲ ਹੋਏ ਆਗੂਆਂ ਨੇ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਦੇਸ਼ ਭਰ ਵਿੱਚ ਹੋ ਰਹੇ ਅਥਾਹ ਵਿਕਾਸ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਕੀਤੀ ਜਾ ਰਹੀ ਬੇਮਿਸਾਲ ਜਨ-ਸੇਵਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ 'ਚ ਸ਼ਾਮਲ ਹੋਏ ਹਨ। ਇਹਨਾਂ ਆਗੂਆਂ ਨੂੰ ਪਾਰਟੀ ਵਿੱਚ ਲਿਆਉਣ ਅਤੇ ਪ੍ਰੇਰਿਤ ਕਰਨ ਲਈ ਹਿੰਮਤ ਬੇਦੀ ਨੇ ਅਹਿਮ ਭੂਮਿਕਾ ਨਿਭਾਈ, ਜਿਨ੍ਹਾਂ ਦਾ ਪਾਰਟੀ ਲੀਡਰਸ਼ਿਪ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ
ਕਿਹਾ ਕਿ ਮੋਦੀ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ। ਉਹਨਾਂ ਦੱਸਿਆ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਪੰਜਾਬ ਦੇ ਲੱਖਾਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜੀ ਜਾ ਰਹੀ ਹੈ, ਜਿਸ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ।ਆਯੁਸ਼ਮਾਨ ਭਾਰਤ ਯੋਜਨਾ ਤਹਿਤ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਲੱਖਾਂ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ।
ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਹਰ ਬੇਘਰ ਪਰਿਵਾਰ ਨੂੰ ਆਪਣਾ ਪੱਕਾ ਮਕਾਨ ਦੇਣ ਦੇ ਉਦੇਸ਼ ਨਾਲ ਚਲਾਈ ਗਈ ਇਹ ਯੋਜਨਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਗਰੀਬਾਂ ਲਈ ਵਰਦਾਨ ਸਾਬਤ ਹੋ ਰਹੀ ਹੈ।
ਉੱਜਵਲਾ ਯੋਜਨਾ ਅਤੇ ਮਾਨਧਨ ਯੋਜਨਾਵਾਂ ਨੇ ਔਰਤਾਂ ਨੂੰ ਧੂੰਏਂ ਤੋਂ ਮੁਕਤੀ ਦਿਵਾਉਣ ਲਈ ਮੁਫ਼ਤ ਗੈਸ ਕੁਨੈਕਸ਼ਨ ਅਤੇ ਮਜ਼ਦੂਰਾਂ ਤੇ ਛੋਟੇ ਵਪਾਰੀਆਂ ਲਈ ਪੈਨਸ਼ਨ ਯੋਜਨਾਵਾਂ ਰਾਹੀਂ ਸਮਾਜਿਕ ਸੁਰੱਖਿਆ ਯਕੀਨੀ ਬਣਾਈ ਗਈ ਹੈ। ਪੰਜਾਬ ਵਿੱਚ ਨੈਸ਼ਨਲ ਹਾਈਵੇਅ, ਐਕਸਪ੍ਰੈਸ-ਵੇਅ ਅਤੇ ਉਦਯੋਗਿਕ ਗਲਿਆਰਿਆਂ ਦੇ ਨਿਰਮਾਣ ਲਈ ਕੇਂਦਰ ਸਰਕਾਰ ਵੱਲੋਂ ਅਰਬਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ।ਸਿੰਗਲਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਿਰੋਧੀ ਪਾਰਟੀਆਂ ਦੇ ਝੂਠੇ ਦੂਸ਼ਣਬਾਜ਼ੀ ਵਾਲੇ ਪ੍ਰਚਾਰ ਤੋਂ ਅੱਕ ਚੁੱਕੇ ਹਨ। ਰਾਜ ਦੇ ਲੋਕ ਇਹ ਭਲੀ-ਭਾਂਤ ਸਮਝ ਚੁੱਕੇ ਹਨ ਕਿ ਪੰਜਾਬ ਦਾ ਅਸਲ ਵਿਕਾਸ, ਅਮਨ-ਸ਼ਾਂਤੀ, ਸੁਸ਼ਾਸਨ ਅਤੇ ਮਜ਼ਬੂਤ ਭਵਿੱਖ ਸਿਰਫ਼ ਅਤੇ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਦੇ ਸਕਦੀ ਹੈ। ਉਨ੍ਹਾਂ ਸਾਰੇ ਨਵੇਂ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ ਅਤੇ ਮਿਲ ਕੇ ਬਠਿੰਡਾ ਜ਼ਿਲ੍ਹੇ ਦੇ ਵਿਕਾਸ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੰਕਲਪ ਲਿਆ।
- Download Babushahi App
-
-