ADC (ਜ) ਗੁਰਸਿਮਰਨ ਸਿੰਘ ਢਿੱਲੋਂ ਵਲੋਂ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
ਬਟਾਲਾ ਵਾਸੀ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸਹਿਯੋਗ ਕਰਨ, ਕੂੜਾ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ
ਰੋਹਿਤ ਗੁਪਤਾ
ਬਟਾਲਾ, 9 ਸਤੰਬਰ
ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ 18 ਸਤੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਦੇ ਸਬੰਧ ਪੁਲਿਸ ਲਾਈਨ ਬਟਾਲਾ ਵਿਖੇ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਰੀਵਿਊ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਪੂਰੀ ਸ਼ਰਧਾ ਤੇ ਭਾਵਨਾ ਨਾਲ ਕਰਨ। ਇਸ ਮੌਕੇ ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਬਟਾਲਾ, , ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਚਰਨਜੀਤ ਸਿੰਘ ਪੁਰੇਵਾਲ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਜਥੇਦਾਰ ਗੁਰਨਾਮ ਸਿੰਘ ਜੱਸਲ (ਦੋਵੇਂ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ), ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਜਗਦੀਪ ਸਿੰਘ ਰੰਧਾਵਾ, ਤੇਜਿੰਦਰਪਾਲ ਸਿੰਘ ਡੀ ਐੱਸ ਪੀ (ਐੱਚ), ਸੁਖਇੰਦਰ ਸਿੰਘ ਡੀ.ਐਸ.ਪੀ (ਸਿਟੀ), ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਬਲਕਾਰ ਸਿੰਘ,ਵਿਜੇ ਕੁਮਾਰ ਸੁਪਰਡੈਂਟ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।
ਇਸ ਮੌਕੇ ਉਨਾਂ ਵਲੋਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਜੀ ਦੇ ਪ੍ਰਬੰਧਕ ਕਮੇਟੀ ਮੈਂਬਰਾਂ ਨਾਲ 17 ਅਤੇ 18 ਸਤੰਬਰ ਨੂੰ ਨਗਰ ਕੀਰਤਨ ਦੇ ਸਮੁੱਚੇ ਰੂਟ ਸਮੇਟ ਵੱਖ-ਵੱਖ ਪਹਿਲੂਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਕੰਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ 18 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ 17 ਸਤੰਬਰ ਨੂੰ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪਹੁੰਚ ਰਹੇ ਨਗਰ ਕੀਰਤਨ ਦੇ ਸਬੰਧ ਵਿੱਚ ਸਬੰਧਤ ਵਿਭਾਗਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੀਟਿੰਗ ਦੌਰਾਨ ਉਨਾਂ ਪੁਲਿਸ, ਪੀ.ਡਬਲਿਊ.ਡੀ, ਮੰਡੀ ਬੋਰਡ, ਕਾਰਪੋਰੇਸ਼ਨ, ਜੰਗਲਾਤ, ਸਿਹਤ, ਪੁਲਿਸ, ਫਾਇਰ ਬਿ੍ਰਗੇਡ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਮਾਰਕਿਟ ਕਮੇਟੀ, ਪਾਵਰਕਾਮ, ਬੀਡੀਪੀਓ ਸਮੇਤ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਨੂੰ ਮੁਕੰਮਲ ਕਰਨ ਵਿੱਚ ਕੋਈ ਢਿੱਲਮੱਠ ਨਾ ਵਰਤਣ, ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਲਿ ਪੇਸ਼ ਨਾ ਆਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਢੰਗ ਨਾਲ ਸਜਾਵਟ ਕਰਨ ਦੇ ਨਾਲ-ਨਾਲ ਸੰਗਤਾਂ ਦੀ ਸਹੂਲਤ ਲਈ ਆਵਾਜਾਈ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤਾਂ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ।
ਉਨਾਂ ਬਟਾਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸਹਿਯੋਗ ਕਰਨ ਅਤੇ ਕੂੜਾ ਖੁੱਲ੍ਹੇ ਵਿੱਚ ਨਾ ਸੁੱਟਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚੋਂ ਕੂੜੇ ਦੇ ਢੇਰਾਂ ਨੂੰ ਨਾਲ ਦੀ ਨਾਲ ਚੁੱਕਣ ਲਈ ਸ਼ਿਫਟਵਾਈਜ ਟੀਮਾਂ ਲਗਾਈਆਂ ਗਈਆਂ ਹਨ। ਸ਼ਹਿਰ ਵਾਸੀ ਨਿਸ਼ਚਿਤ ਸਮੇ ਅੰਦਰ ਕੂੜੇ ਨੂੰ ਰੇਹੜੀਆਂ ਵਾਲਿਆਂ ਨੂੰ ਦੇਣ ਅਤੇ ਕੂੜੇ ਨੂੰ ਸੜਕਾਂ ਜਾਂ ਗਲੀਆਂ ਵਿੱਚ ਨਾ ਸੁੱਟਿਆ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਬੇਨਤੀ ਕੀਤੀ ਕਿ ਉਹ ਕੂੜਾ ਡਸਟਬੀਨਾਂ ਵਿੱਚ ਪਾਉਣ ਤੇ ਜਦੋਂ ਕੂੜਾ ਚੁੱਕਣ ਵਾਲੀਆਂ ਰੇਹੜੀਆਂ ਆਉਣ ਤਾਂ ਕੂੜਾ ਉਨ੍ਹਾਂ ਵਿੱਚ ਸੁੱਟਿਆ ਜਾਵੇ।
ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਦਫਤਰ ਵਿਖੇ ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ, ਜਿਸ ਲਈ ਕਰਮਚਾਰੀ ਦੀ ਸ਼ਿਫਟਵਾਈਜ ਡਿਊਟੀ ਲਗਾਈ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਨੂੰ ਹੁੱਲੜਬਾਜੀ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਨਿਪਟਣ ਲਈ ਹਦਾਇਤ ਕੀਤੀ ਗਈ ਹੈ ਤਾਂ ਜੋ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਨੇਪਰੇ ਚਾੜ੍ਹੇ ਜਾਣਗੇ।
- Download Babushahi App
-
-