ਅੰਮ੍ਰਿਤਸਰ (ਅੰਦਰੂਨ ਸ਼ਹਿਰ), ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਮੀਟ ਦੀ ਵਿਕਰੀ ਤੇ ਵਰਤੋਂ 'ਤੇ ਪੂਰਨ ਪਾਬੰਦੀ
ਰਵੀ ਜੱਖੂ
ਚੰਡੀਗੜ੍ਹ: 10 ਸਤੰਬਰ 2026: ਪੰਜਾਬ ਸਰਕਾਰ ਨੇ ਸੂਬੇ ਦੇ ਤਿੰਨ ਪ੍ਰਮੁੱਖ ਪਵਿੱਤਰ ਸ਼ਹਿਰਾਂ ਵਿੱਚ ਮੀਟ ਦੀ ਵਿਕਰੀ ਅਤੇ ਵਰਤੋਂ 'ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਅਨੁਸਾਰ ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਮਗਰੋਂ ਲਾਗੂ ਕੀਤਾ ਗਿਆ ਹੈ। ਮੁੱਖ ਵੇਰਵੇ: * ਪ੍ਰਭਾਵਿਤ ਖੇਤਰ: ਜ਼ਿਲ੍ਹਾ ਅੰਮ੍ਰਿਤਸਰ ਦਾ ਅੰਦਰੂਨ ਸ਼ਹਿਰ (ਚਾਰਦੀਵਾਰੀ ਅੰਦਰਲਾ ਇਲਾਕਾ), ਜ਼ਿਲ੍ਹਾ ਰੂਪਨਗਰ ਵਿੱਚ ਨਗਰ ਕੌਂਸਲ ਹੱਦ ਅਧੀਨ ਆਉਂਦਾ ਸ੍ਰੀ ਅਨੰਦਪੁਰ ਸਾਹਿਬ, ਅਤੇ ਜ਼ਿਲ੍ਹਾ ਬਠਿੰਡਾ ਅਧੀਨ ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ) ਦੀਆਂ ਮਿਊਂਸਪਲ ਹੱਦਾਂ। * ਲਾਗੂ ਹੋਣ ਦਾ ਸਮਾਂ: ਇਹ ਪਾਬੰਦੀ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀ ਗਈ ਹੈ। * ਸਖ਼ਤ ਕਾਰਵਾਈ ਦੀ ਚਿਤਾਵਨੀ: ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਸੂਬੇ ਵਿੱਚ ਲਾਗੂ ਸੰਬੰਧਿਤ ਕਾਨੂੰਨਾਂ ਅਤੇ ਨਿਯਮਾਂ ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ ਗ੍ਰਹਿ ਮਾਮਲੇ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਵੱਲੋਂ ਜਾਰੀ ਕੀਤੇ ਗਏ ਹਨ।
- Download Babushahi App
-
-