'ਨਸ਼ਾ ਮੁਕਤ ਭਾਰਤ ਅਭਿਆਨ' ਸਬੰਧੀ ਜ਼ਿਲ੍ਹਾ ਪੱਧਰ 'ਤੇ ਸਮਾਗਮ ਕਰਵਾਇਆ ਜਾਵੇਗਾ- ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ
ਰੋਹਿਤ ਗੁਪਤਾ

ਗੁਰਦਾਸਪੁਰ, 11 ਸਤੰਬਰ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਕੁਲਦੀਪ ਚੰਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ 'ਤੇ 'ਨਸ਼ਾ ਮੁਕਤ ਭਾਰਤ ਅਭਿਆਨ' ਦੇ 6 ਸਾਲ ਮੁਕੰਮਲ ਹੋਣ ਉਪਰੰਤ ਕਰਵਾਏ ਜਾਣ ਵਾਲੇ ਸਮਾਗਮ ਲਈ ਮੀਟਿੰਗ ਕੀਤੀ ਗਈ।
ਇਸ ਮੌਕੇ ਡਾ. ਕਿਰਤਪ੍ਰੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਰਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸ), ਪਿ੍ਰੰਸੀਪਲ ਡਾ.ਅਸ਼ਵਨੀ ਭੱਲਾ, ਪਰਮਿੰਦਰ ਸਿੰਘ ਸੈਣੀ ਪ੍ਰੋਗਰਾਮ ਅਫਸਰ, ਰਾਘਵ ਮਹਾਜਨ, ਸਮੇਤ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਦੇ ਮੁਖੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਨਸ਼ਾ ਮੁਕਤ ਭਾਰਤ ਅਭਿਆਨ ਸਮਾਗਮ ਦੇ 6 ਸਾਲ ਮੁਕੰਮਲ ਹੋਏ ਹਨ ਅਤੇ ਇਸ ਸਬੰਧੀ ਜ਼ਿਲ੍ਹਾ ਪੱਧਰ 'ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ (ਸ) ਅਤੇ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ,ਸੰਸਥਾਵਾਂ ਸਮੇਤ ਵੱਖ ਵੱਖ ਵਿਭਾਗਾਂ ਨੂੰ ਸਮਾਗਮ ਦੀ ਤਿਆਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹਰੇਕ ਵਿਭਾਗ ਦੇ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣਗੇ।
- Download Babushahi App
-
-