ਦੋ ਗੱਡੀਆਂ ਤੇ ਆਏ ਹਮਲਾਵਰਾਂ ਨੇ ਸਾਬਕਾ ਸਰਪੰਚ ਦੇ ਭਰਾ ਦੇ ਘਰ ਕੀਤੀ ਠਾਹ ਠਾਹ
ਪੁਲਿਸ ਨੇ ਤਿੰਨ ਖੋਲ ਕੀਤੇ ਬਰਾਮਦ , ਸੀਸੀ ਟੀਵੀ ਆਈ ਸਾਹਮਣੇ
ਰੋਹਿਤ ਗੁਪਤਾ
ਗੁਰਦਾਸਪੁਰ 12 ਸਤੰਬਰ
ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਨਵਾਂ ਪਿੰਡ ਸਰਦਾਰਾਂ ਦਾ ਵਿੱਚ ਦੇਰ ਰਾਤ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨਵਾਂ ਪਿੰਡ ਸਰਦਾਰਾ ਦਾ ਦੇ ਸਾਬਕਾ ਸਰਪੰਚ ਰਜਿੰਦਰ ਸਿੰਘ ਦੇ ਭਰਾ ਕੁਲਵਿੰਦਰ ਸਿੰਘ ਦੇ ਘਰ ਤੇ ਕਾਰ ਤੇ ਆਏ ਕੁਝ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ । ਦਾਵਾ ਕੀਤਾ ਜਾ ਰਿਹਾ ਹੈ ਕਿ ਛੇ ਸੱਤ ਰਾਊਂਡ ਫਾਇਰ ਕੀਤੇ ਗਏ ਜਦ ਕਿ ਪਿੰਡ ਵਾਸੀਆਂ ਨੇ ਹਮਲਾਵਰਾ ਤੇ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਦੌੜ ਗਏ । ਘਟਨਾ ਦੀ ਇੱਕ ਸੀਸੀ ਟੀਵੀ ਵੀ ਸਾਹਮਣੇ ਆਈ ਹੈ ਜਿਸ ਵਿੱਚ ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਦੋ ਗੱਡੀਆਂ ਤੇ ਜਾਂਦੇ ਹੋਏ ਦਿਖਾਈ ਦੇ ਰਹੇ ਹਨ ।ਹਾਲਾਂਕਿ ਕੁਝ ਪਿੰਡ ਵਾਸੀ ਵੀ ਗੱਡਿਆਂ ਦੇ ਪਿੱਛੇ ਘਰੋਂ ਬਾਹਰ ਨਿਕਲਦੇ ਹਨ ਪਰ ਹਮਲਾਵਰਾਂ ਵਿਚੋਂ ਕਿਸੇ ਨੂੰ ਕਾਬੂ ਨਹੀਂ ਕੀਤਾ ਜਾ ਸਕਿਆਇਹ ਦਾਵਾ ਵੀ ਕੀਤਾ ਜਾ ਰਿਹਾ ਹੈ ਕਿ ਹਮਲਾਵਰਾਂ ਵਿੱਚੋਂ ਕੁਝ ਦੀ ਪਹਿਚਾਨ ਕਰ ਲਈ ਗਈ ਹੈ ਤੇ ਉਹ ਨਜ਼ਦੀਕੀ ਪਿੰਡ ਦੇ ਹਨ ਪਰ ਕੁਲਵਿੰਦਰ ਸਿੰਘ ਅਤੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਅਨੁਸਾਰ ਉਹਨਾਂ ਦੀ ਇਹਨਾਂ ਵਿਅਕਤੀਆਂ ਨਾਲ ਕਿਸੇ ਤਰ੍ਹਾਂ ਦੀ ਕੋਈ ਦੁਸ਼ਮਣੀ ਨਹੀਂ ਹੈ । ਦੱਸਿਆ ਗਿਆ ਹੈ ਕਿ ਕੁਝ ਦਿਨ ਤੋਂ ਕੁਲਵਿੰਦਰ ਸਿੰਘ ਨੂੰ ਇੰਟਰਨੈਸ਼ਨਲ ਨੰਬਰਾਂ ਤੋਂ ਧਮਕੀ ਭਰੇ ਫੋਨ ਆ ਰਹੇ ਸਨ ਅਤੇ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੌਕੇ ਤੋਂ ਪੁਲਿਸ ਨੇ ਤਿੰਨ ਖੋਲ ਬਰਾਮਦ ਕੀਤੇ ਸਨ ਤੇ ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਦੋਂ ਇਸ ਬਾਰੇ ਐਸਐਸਪੀ ਅਦਿੱਤਿਆ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਮਾਮਲਾ ਪੁਲਿਸ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਮਾਮਲਾ ਨਿਜੀ ਰੰਜਿਸ਼ ਦਾ ਨਜ਼ਰ ਆ ਰਿਹਾ ਹੈ ਜਿਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
- Download Babushahi App
-
-