ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ: ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫ਼ਿਰੋਜ਼ਪੁਰ ਵਿਖੇ ਦਿੱਤੀ ਸ਼ਰਧਾਂਜਲੀ
ਬਾਬੂਸ਼ਾਹੀ ਬਿਊਰੋ
ਫ਼ਿਰੋਜ਼ਪੁਰ, 12 ਸਤੰਬਰ, 2026: ਪੰਜਾਬ ਦੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਫ਼ਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਾਰਾਗੜ੍ਹੀ ਦੀ ਜੰਗ ਦੇ ਅਮਰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਮੰਤਰੀ ਖੁੱਡੀਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਅਤੇ ਕੌਮ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਦੀਆਂ ਅਸੀਮ ਕੁਰਬਾਨੀਆਂ ਦੀ ਬਦੌਲਤ ਹੀ ਅਸੀਂ ਅੱਜ ਖੁੱਲ੍ਹੀ ਹਵਾ ਵਿੱਚ ਆਜ਼ਾਦੀ ਦਾ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ 36ਵੀਂ ਸਿੱਖ ਰੈਜੀਮੈਂਟ ਦੇ 21 ਬਹਾਦਰ ਜਵਾਨਾਂ ਦੀ ਇਹ ਲਾਸਾਨੀ ਸ਼ਹਾਦਤ ਸਾਨੂੰ ਹਮੇਸ਼ਾ ਹਿੰਮਤ, ਲਗਨ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਵਫ਼ਾਦਾਰੀ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿੰਦੀ ਰਹੇਗੀ।
ਇਸ ਮੌਕੇ ਕੈਬਿਨੇਟ ਮੰਤਰੀ ਨੇ ਸਭ ਨੂੰ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਅਤੇ ਉਨ੍ਹਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ।
- Download Babushahi App
-
-