ਲੁਧਿਆਣਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਇਲਾਕਾ ਸੀਲ
ਸੁਖਮਿੰਦਰ ਭੰਗੂ
ਲੁਧਿਆਣਾ, 13 ਸਤੰਬਰ, 2026: ਐਤਵਾਰ ਨੂੰ ਲੁਧਿਆਣਾ ਦੇ ਆਤਮਾ ਪਾਰਕ ਦੇ ਬਾਹਰ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਅਚਾਨਕ ਗੋਲੀਬਾਰੀ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਟੀਮ ਨੂੰ ਵੇਖਦਿਆਂ ਹੀ ਗੈਂਗਸਟਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਵੀ ਬਚਾਅ 'ਚ ਜਵਾਬੀ ਕਾਰਵਾਈ ਕੀਤੀ। ਇਸ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਨੂੰ ਗੋਲੀ ਲੱਗਣ ਦੀ ਖ਼ਬਰ ਹੈ, ਹਾਲਾਂਕਿ ਜ਼ਖਮੀ ਅਪਰਾਧੀਆਂ ਦੀ ਪੂਰੀ ਗਿਣਤੀ ਬਾਰੇ ਅਜੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਮੌਕੇ 'ਤੇ ਮੌਜੂਦ ਕੁਝ ਲੋਕਾਂ ਅਨੁਸਾਰ ਘਟਨਾ ਤੋਂ ਪਹਿਲਾਂ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਝੜਪ ਵੀ ਹੋਈ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਅਤੇ ਫੋਰੈਂਸਿਕ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰਕੇ ਫੋਰੈਂਸਿਕ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਇਹ ਕਾਰਵਾਈ AGTF ਨੇ ਕੀਤੀ ਅਤੇ ਹੁਣ ਇਲਾਕਾ ਸੀਲ ਕਰ ਦਿੱਤਾ ਗਿਆ ਹੈ।
- Download Babushahi App
-
-