Canada ਤੋਂ ਡਿਪੋਰਟ ਹੋ ਕੇ ਭਾਰਤ ਪਹੁੰਚਿਆ ਕਰਮਵੀਰ ਦਿਓ; ਦਿੱਲੀ ਏਅਰਪੋਰਟ ਤੋਂ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ/ਚੰਡੀਗੜ੍ਹ, 15 ਸਤੰਬਰ, 2026
ਗੈਂਗਸਟਰ ਲੌਰੈਂਸ ਬਿਸ਼ਨੋਈ ਗੈਂਗ ਦੇ ਕਰੀਬੀ ਮੰਨੇ ਜਾਂਦੇ ਕਰਮਵੀਰ ਦਿਓ ਨੂੰ ਕੈਨੇਡਾ ਤੋਂ ਡਿਪੋਰਟ (ਡਿਪੋਰਟੇਸ਼ਨ) ਕੀਤੇ ਜਾਣ ਤੋਂ ਬਾਅਦ ਭਾਰਤ ਪਹੁੰਚਦਿਆਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉੱਤਰਦੇ ਹੀ ਪੰਜਾਬ ਪੁਲਿਸ ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਪੰਜਾਬ ਪੁਲਿਸ ਨੇ ਉਸ ਦੇ ਖ਼ਿਲਾਫ਼ ਪਹਿਲਾਂ ਹੀ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਹੋਇਆ ਸੀ।
ਕਰਮਵੀਰ ਦਿਓ 'ਤੇ ਦੋਸ਼ ਹੈ ਕਿ ਉਸ ਨੇ ਲੌਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਭਾਰਤ ਤੋਂ ਫਰਾਰ ਹੋਣ 'ਚ ਮਦਦ ਕੀਤੀ ਸੀ। ਇਸ ਤੋਂ ਇਲਾਵਾ ਉਸ 'ਤੇ ਵਿਦੇਸ਼ਾਂ 'ਚ ਗੈਂਗ ਦੇ ਮੈਂਬਰਾਂ ਨੂੰ ਛੁਪਣਗਾਹਾਂ (ਪਨਾਹ) ਅਤੇ ਕਾਨੂੰਨੀ ਮਦਦ ਮੁਹੱਈਆ ਕਰਵਾਉਣ ਦੇ ਵੀ ਗੰਭੀਰ ਦੋਸ਼ ਹਨ। ਕੈਨੇਡਾ ਵਿੱਚ ਮਸ਼ਹੂਰ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਘਰ ਬਾਹਰ ਹੋਈ ਫਾਇਰਿੰਗ ਦੀ ਘਟਨਾ ਵਿੱਚ ਵੀ ਉਸ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਦਿੱਲੀ ਏਅਰਪੋਰਟ ਤੋਂ ਕਬਜ਼ੇ 'ਚ ਲੈਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਕਰਮਵੀਰ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ, ਤਾਂ ਜੋ ਉਸ ਦੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਤਾਰਾਂ ਅਤੇ ਹੋਰ ਮਾਮਲਿਆਂ 'ਚ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ।
- Download Babushahi App
-
-