ਅੱਸੂ ਦੀ ਸੰਗਰਾਂਦ ’ਤੇ ਸੰਗਤਾਂ ਨੂੰ ਕਾਲਕਾ ਤੇ ਕਾਹਲੋਂ ਵੱਲੋਂ ਵਧਾਈ
ਨਵੀਂ ਦਿੱਲੀ 17 ਸਤੰਬਰ,2026 (ਮਨਮੋਹਨ ਸਿੰਘ) ਅੱਸੂ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਹੈ ਕਿ ਸੰਗਰਾਂਦ ਦਾ ਇਹ ਪਵਿੱਤਰ ਦਿਹਾੜਾ ਸਾਨੂੰ ਗੁਰੂ ਸਾਹਿਬਾਨ ਦੁਆਰਾ ਦਰਸਾਏ ਸੱਚ, ਸੇਵਾ, ਸਿਮਰਨ ਅਤੇ ਨਿਮਰਤਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਕੇ ਹੀ ਅਸੀਂ ਆਪਸੀ ਪਿਆਰ, ਭਾਈਚਾਰੇ ਅਤੇ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰ ਸਕਦੇ ਹਾਂ। ਦੋਵੇਂ ਆਗੂਆਂ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ਮੌਕੇ 'ਤੇ ਗੁਰੂ ਘਰ ਨਾਲ ਜੁੜ ਕੇ ਨਾਮ ਸਿਮਰਨ ਕਰੀਏ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਪਾਈਏ।
ਦਿੱਲੀ ਕਮੇਟੀ ਦੇ ਆਗੂਆਂ ਨੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਕਿ ਅਕਾਲ ਪੁਰਖ ਸਮੂਹ ਸੰਗਤਾਂ ਨੂੰ ਚੜ੍ਹਦੀ ਕਲਾ, ਅਰੋਗਤਾ, ਸੁਖ-ਸ਼ਾਂਤੀ ਅਤੇ ਖੁਸ਼ਹਾਲੀ ਬਖ਼ਸ਼ਣ।
- Download Babushahi App
-
-