2014 ਤੋਂ ਪਹਿਲਾਂ ਦੇ ਅੰਕੜੇ ਗਾਇਬ; SAD-BJP ਵੱਲੋਂ ਓਵਰਡੋਜ ਵਾਲੀਆਂ ਮੌਤਾਂ ਨੂੰ ਦੱਸਿਆ ਜਾਂਦਾ ਸੀ ਸਾਈਲੈਂਟ ਅਟੈਕ- ਬਲਤੇਜ ਪੰਨੂ ਦਾ ਗੰਭੀਰ ਦੋਸ਼
ਚੰਡੀਗੜ੍ਹ, 17 ਸਤੰਬਰ 2026- ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਬੁਲਾਰੇ ਬਲਤੇਜ ਪੰਨੂ ਨੇ ਭਾਜਪਾ ਵੱਲੋਂ ਕੱਢੀ ਜਾ ਰਹੀ ਨਸ਼ਾ ਵਿਰੋਧੀ ਯਾਤਰਾ ’ਤੇ ਤਿੱਖੇ ਸਵਾਲ ਚੁੱਕਦਿਆਂ ਦੋਸ਼ ਲਾਇਆ ਹੈ ਕਿ ਭਾਜਪਾ ਪੰਜਾਬ ਨੂੰ ਨਸ਼ਿਆਂ ਦੇ ਮੁੱਦੇ ’ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰੈਸ ਕਾਨਫਰੰਸ ਦੌਰਾਨ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਜੰਗ ਲੜ ਰਹੀ ਹੈ, ਜਦਕਿ ਭਾਜਪਾ ਵੱਲੋਂ ਇਸ ਮੁੱਦੇ ਨੂੰ ਸਿਆਸੀ ਰੰਗ ਦਿੱਤਾ ਜਾ ਰਿਹਾ ਹੈ।
ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੇ ਸਮੇਂ ਗੰਭੀਰ ਹੋਈ ਅਤੇ ਉਸ ਦੌਰਾਨ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਕਈ ਸਵਾਲ ਉੱਠੇ ਸਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਜੁੜੀ ਜਾਂਚ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਅਧਿਕਾਰੀ ਨਿਰੰਜਨ ਸਿੰਘ ਦੇ ਤਬਾਦਲੇ ਸਮੇਤ ਕਈ ਮਾਮਲੇ ਚਰਚਾ ਵਿੱਚ ਰਹੇ ਹਨ।
ਪੰਨੂ ਨੇ ਦਾਅਵਾ ਕੀਤਾ ਕਿ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਨੂੰ ਲੈ ਕੇ ਵੀ ਸਵਾਲ ਹਨ ਅਤੇ 2014 ਤੋਂ ਪਹਿਲਾਂ ਦੇ ਅੰਕੜਿਆਂ ਨੂੰ ਜਨਤਕ ਤੌਰ ’ਤੇ ਸਪੱਸ਼ਟ ਕਰਨ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਓਵਰਡੋਜ਼ ਮੌਤਾਂ ਨੂੰ ਕਥਿਤ ਤੌਰ ’ਤੇ ‘ਸਾਈਲੈਂਟ ਅਟੈਕ’ ਦੱਸਿਆ ਜਾਂਦਾ ਰਿਹਾ।
AAP ਬੁਲਾਰੇ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਸਿਆਸੀ ਦੋਸ਼ਾਂ ਦੀ ਬਜਾਏ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਭਾਜਪਾ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਮਕਸਦ ’ਤੇ ਵੀ ਸਵਾਲ ਉਠਾਏ।
- Download Babushahi App
-
-