ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ
ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ, ਸਵੱਛਤਾ ਅਭਿਆਨ ਲਈ ਕੀਤਾ ਪ੍ਰੇਰਿਤ
ਪ੍ਰਮੋਦ ਭਾਰਤੀ
ਮੋਹਾਲੀ, 17 ਸਤੰਬਰ,2026
ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਦੀ ਅਗਵਾਈ ਵਿੱਚ ਵੇਵ ਅਸਟੇਟ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੇਵ ਐਸਟੇਟ ਦੇ ਸੁਰੱਖਿਆ ਕਰਮਚਾਰੀਆਂ ਨਾਲ ਜਨਮ ਦਿਨ ਦੀ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਲੱਡੂ ਖਵਾਏ ਗਏ।
ਇਸ ਮੌਕੇ ਸ਼੍ਰੀ ਨਰਿੰਦਰ ਮੋਦੀ ਜੀ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ। ਨਾਲ ਹੀ ਸਵੱਛਤਾ ਅਭਿਆਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਿਆਂ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ MC ਗੁਰਪ੍ਰੀਤ ਕੌਰ ਉੱਭਾ, ਤਰਸੇਮ ਸਿੰਘ ਸੋਢੀ, ਮੰਡਲ ਜਨਰਲ ਸਕੱਤਰ ਗੁਲਸ਼ਨ ਸੂਦ, ਜੋਗਿੰਦਰ ਸਿੰਘ ਰਾਣਾ, ਹਰਮਨਦੀਪ ਸਿੰਘ ਉੱਭਾ, ਆਰ.ਐਮ. ਦਾਸ ਜੀ ਸਮੇਤ ਹੋਰ ਸਾਥੀ ਹਾਜ਼ਰ ਸਨ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੇ ਦੇਸ਼ ਵਿੱਚ ਸੇਵਾ, ਸਵੱਛਤਾ ਅਤੇ ਵਿਕਾਸ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਬਖ਼ਸ਼ੇ ਅਤੇ ਉਹ ਇਸੇ ਤਰ੍ਹਾਂ ਦੇਸ਼ ਦੀ ਸੇਵਾ ਕਰਦੇ ਰਹਿਣ।
- Download Babushahi App
-
-