ਖੇਡਾਂ ਵਤਨ ਪੰਜਾਬ ਦੀਆਂ - ਕਰਵਾਏ ਗਏ ਕ੍ਰਿਕਟ ਮੁਕਾਬਲੇ
ਪ੍ਰਮੋਦ ਭਾਰਤੀ
ਨਵਾਂਸ਼ਹਿਰ 17 ਸਤੰਬਰ, 2026
ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜਨ-4 ਦੇ ਬਲਾਕ ਪੱਧਰੀ ਖੇਡਾਂ ਕ੍ਰਿਕਟ ਖੇਡ ਦੇ ਮੁਕਾਬਲੇ ਆਰ.ਕੇ.ਆਰੀਆ ਕਾਲਜ ਨਵਾਂ ਸ਼ਹਿਰ ਵਿਖੇ ਕਰਵਾਏ ਗਏ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰੀਮਤੀ ਵੰਦਨਾ ਚੌਹਾਨ ਜਿਲ੍ਹਾ ਖੇਡ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਹਨਾਂ ਕ੍ਰਿਕਟ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਸ੍ਰੀ ਵਿਨੋਦ ਕੁਮਾਰ ਪ੍ਰਧਾਨ ਆਰੀਆ ਸਮਾਜ, ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਸ਼੍ਰੀ ਪਰਵੀਨ ਸਰੀਨ, ਅਕਸ਼ੇ ਤੇਜਪਾਲ ਸਿੰਘ ਜੁਆਂਇੰਟ ਸਕੱਤਰ ਵਿਸ਼ੇਸ਼ ਤੌਰ ਪੰਹੁਚੇ ਅਤੇ ਵੱਖ-ਵੱਖ ਉਮਰ ਵਰਗ ਕ੍ਰਿਕਟ ਮੁਕਾਬਲਿਆਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਗਈ ਇਹਨਾਂ ਖੇਡ ਮੁਕਾਬਲਿਆਂ ਵਿੱਚ ਅੰਪਾਇਰਾਂ ਦੀ ਭੂਮਿਕਾ ਜਤਿਨ, ਸ਼ਲਿੰਦਰ, ਆਦਰਸ਼ ਅਤੇ ਮੋਹਿਤ ਕੁਮਾਰ ਨੇ ਬਾਖੂਭੀ ਨਿਭਾਈ।
ਡਿਪਟੀ ਕਮਿਸ਼ਨਰ ਸ੍ਰ. ਗੁਲਪ੍ਰੀਤ ਸਿੰਘ ਔਲਖ ਸ਼ਹੀਦ ਭਗਤ ਸਿੰਘ ਨਗਰ ਅਤੇ ਜਿਲ੍ਹਾ ਖੇਡ ਅਫਸਰ ਵਲੋਂ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ ਕਰਵਾਉਣ ਲਈ ਆਰ.ਕੇ ਆਰੀਆ ਕਾਲਜ ਨਵਾਂ ਸ਼ਹਿਰ ਦੀ ਪੂਰੀ ਮੈਨਜਮੈਂਟ ਕਮੇਟੀ ਦਾ, ਪ੍ਰਬੰਧਕੀ ਸਟਾਫ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਹਨਾਂ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜਨ ਵਿੱਚ ਪੂਰਾ ਸਹਿਯੋਗ ਦਿੱਤਾ ਇਹਨਾਂ ਖੇਡ ਮੁਕਾਬਲਿਆਂ ਦੋਰਾਨ ਵੱਡੀ ਗਿਣਤੀ ਵਿੱਚ ਖਿਡਾਰੀ/ਬੱਚੇ ਹਾਜਰ ਸਨ।
- Download Babushahi App
-
-