ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ 'ਚ PM ਮੋਦੀ ਦੇ ਜਨਮ ਦਿਨ ਮੌਕੇ ਲਾਲੜੂ ਵਿਖੇ ‘ਆਸ਼ੀਰਵਾਦ ਦਾ ਦੀਵਾ’ ਪ੍ਰੋਗਰਾਮ; MP ਸਤਨਾਮ ਸੰਧੂ ਨੇ ਵੀ ਕੀਤੀ ਸ਼ਿਰਕਤ
ਮਲਕੀਤ ਸਿੰਘ ਮਲਕਪੁਰ
ਲਾਲੜੂ 17 ਸਤੰਬਰ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਲਾਲੜੂ ਵਿਖੇ ‘ਆਸ਼ੀਰਵਾਦ ਦਾ ਦੀਵਾ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਹਲਕੇ ਦੀਆਂ ਵੱਡੀ ਗਿਣਤੀ ਮਹਿਲਾਵਾਂ ਨੇ ਸ਼ਮੂਲੀਅਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਅਤੇ ਸਿਹਤਯਾਬੀ ਲਈ ਦੀਵੇ ਜਗਾਏ। ਸਮਾਗਮ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਜਨਮ ਦਿਨ ‘ਸੇਵਾ ਸੰਕਲਪ’ ਵਜੋਂ ਮਨਾਇਆ ਜਾ ਰਿਹਾ ਹੈ ਅਤੇ ‘ਆਸ਼ੀਰਵਾਦ ਦਾ ਦੀਵਾ’ ਇਸੇ ਤਹਿਤ ਕਰਵਾਇਆ ਗਿਆ ਹੈ।
ਉਨ੍ਹਾਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ‘ਲਖਪਤੀ ਦੀਦੀ’, ਆਯੁਸ਼ਮਾਨ ਭਾਰਤ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਮੁਦਰਾ ਯੋਜਨਾ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਸਰਕਾਰੀ ਅੰਕੜਿਆਂ ਅਨੁਸਾਰ ‘ਲਖਪਤੀ ਦੀਦੀ’ ਪਹਿਲਕਦਮੀ ਦਾ ਉਦੇਸ਼ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਦੀ ਟਿਕਾਊ ਸਾਲਾਨਾ ਆਮਦਨ ਘੱਟੋ-ਘੱਟ ਇਕ ਲੱਖ ਰੁਪਏ ਤੱਕ ਪਹੁੰਚਾਉਣਾ ਹੈ। ਗੁਰਦਰਸ਼ਨ ਸਿੰਘ ਸੈਣੀ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਅਤੇ ਹਲਕੇ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਨਿਸ਼ਾਨਾ ਸਾਧਿਆ।
ਉਨ੍ਹਾਂ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦੀ ਲੋੜ ਦੱਸੀ। ਇਸ ਮੌਕੇ ਹਰਦੀਪ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ‘ਸਬਕਾ ਸਾਥ, ਸਬਕਾ ਵਿਕਾਸ’ ਅਤੇ ‘ਵਿਕਸਿਤ ਭਾਰਤ’ ਦਾ ਜ਼ਿਕਰ ਕੀਤਾ। ਸਮਾਗਮ ਵਿੱਚ ਗੁਲਜ਼ਾਰ ਸਿੰਘ ਸੈਣੀ, ਰਾਜੇਸ਼ ਮਾਸਟਰ, ਗੁਰਮੀਤ ਟਿਵਾਣਾ, ਦਿਆਲ ਸਿੰਘ, ਸੁਭਾਸ਼ ਚੰਦ, ਰਣਜੀਤ ਧਰਮਗੜ੍ਹ, ਰਾਮ ਕੁਮਾਰ ਧਰਮਗੜ੍ਹ, ਬਲਵਿੰਦਰ ਰਾਣਾ, ਨਵੀਨ ਸ਼ਰਮਾ, ਸੀਮਾ ਰਾਣੀ, ਸਿੰਟਾ, ਰਾਕੇਸ਼ ਮਹਿਰਾ, ਸਤਪਾਲ ਬਾਂਸਲ, ਪ੍ਰਦੀਪ ਸ਼ਰਮਾ, ਮੋਨੂੰ ਸ਼ਰਮਾ ਅਤੇ ਸਨਥ ਭਾਰਤਵਾਜ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
- Download Babushahi App
-
-