ਹਲਕਾ ਬਾਬਾ ਬਕਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ: ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਪੁੱਤਰ ਸਮੇਤ 'ਆਪ' ਵਿੱਚ ਸ਼ਾਮਲ
Ravi Jakhu
ਬਾਬਾ ਬਕਾਲਾ/ਅੰਮ੍ਰਿਤਸਰ, 19 ਸਤੰਬਰ, 2026 : ਆਮ ਆਦਮੀ ਪਾਰਟੀ (ਆਪ) ਨੂੰ ਹਲਕਾ ਬਾਬਾ ਬਕਾਲਾ ਵਿੱਚ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਸਿੰਘ ਘੁੰਮਣ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।
- Download Babushahi App
-
-