ਗੱਤਕਾ ਸਿੱਖ ਵਿਰਾਸਤ ਤੇ ਅਨੁਸ਼ਾਸਨ ਦਾ ਪ੍ਰਤੀਕ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 19 ਸਤੰਬਰ ,2026 ਦਿੱਲੀ ਗੱਤਕਾ ਐਸੋਸੀਏਸ਼ਨ ਵੱਲੋਂ ਭਾਰਤੀ ਪਬਲਿਕ ਸਕੂਲ, ਸਵਾਸਥਿਆ ਵਿਹਾਰ, ਨਿਰਮਾਣ ਵਿਹਾਰ ਵਿਖੇ ਕਰਵਾਈ ਜਾ ਰਹੀ ਦੋ ਰੋਜ਼ਾ 11ਵੀਂ ਦਿੱਲੀ ਸਟੇਟ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਵੱਲੋਂ ਉਦਘਾਟਨ ਕੀਤਾ ਗਿਆ।
ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੱਤਕਾ ਖਿਡਾਰੀਆਂ ਵੱਲੋਂ ਦਿਖਾਏ ਸ਼ਾਨਦਾਰ ਹੁਨਰ, ਅਨੁਸ਼ਾਸਨ ਅਤੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੱਤਕਾ ਸਿੱਖ ਵਿਰਾਸਤ, ਬਹਾਦਰੀ ਅਤੇ ਆਤਮ-ਅਨੁਸ਼ਾਸਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਸਿੱਖ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।
ਸਰਦਾਰ ਕਾਲਕਾ ਨੇ ਚੈਂਪੀਅਨਸ਼ਿਪ ਦੇ ਸਫਲ ਆਯੋਜਨ ਵਿੱਚ ਯੋਗਦਾਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੁਖਵਿੰਦਰ ਸਿੰਘ ਬੱਬਰ ਅਤੇ ਸ. ਜ਼ੋਰਾਵਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।
ਉਨ੍ਹਾਂ ਦਿੱਲੀ ਗੱਤਕਾ ਐਸੋਸੀਏਸ਼ਨ ਦਾ ਵੀ ਨਿੱਘੇ ਸਵਾਗਤ, ਮਾਣ-ਸਨਮਾਨ ਅਤੇ ਪਿਆਰ ਲਈ ਧੰਨਵਾਦ ਕਰਦਿਆਂ ਚੈਂਪੀਅਨਸ਼ਿਪ ਵਿੱਚ ਭਾਗ ਲੈ ਰਹੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
- Download Babushahi App
-
-