ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਯੂਥ ਵਿੰਗ 'ਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ
ਚੰਡੀਗੜ੍ਹ,19 ਸਤੰਬਰ 2026- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਯੂਥ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਵਿੰਗ ਦਾ ਵਿਸਥਾਰ ਕੀਤਾ ਗਿਆ ਹੈ। ਇਸ ਵਿੱਚ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕੁਝ ਜਿਲੇਵਾਰ ਅਹੁਦੇਦਾਰ ਬਣਾਏ ਗਏ ਹਨ। ਇਹ ਨਵੀਂ ਨਿਯੁਕਤੀਆਂ ਹੇਠ ਲਿਖੇ ਅਨੁਸਾਰ ਕੀਤੀਆਂ ਗਈਆਂ ਹਨ-;
ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਡੰਡੋਆ, ਮੀਤ ਪ੍ਰਧਾਨ ਪਰਮਿੰਦਰ ਸਿੰਘ ਕਪੂਰੀ, ਜਨਰਲ ਸਕੱਤਰ ਗੁਰਧਿਆਨ ਸਿੰਘ ਬੋਸਰ, ਸੁਖਚੈਨ ਸਿੰਘ ਹੁਸੈਨਪੁਰ ਜੌਲਾ, ਜੋਬਨਜੀਤ ਸਿੰਘ, ਤਰਲੋਕ ਸਿੰਘ ਹਾਜੀਪੁਰ, ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ (ਰੂਬਲ ਗਿੱਲ) ਜ਼ਿਲ੍ਹਾ ਬਰਨਾਲਾ, ਯੂਨਿਸ ਮਲਿਕ ਜਿਲ੍ਹਾ ਮਾਲੇਰਕੋਟਲਾ, IT ਵਿੰਗ ਜ਼ਿਲ੍ਹਾ ਪ੍ਰਧਾਨ ਸ੍ਰੀ ਵਿਸ਼ਾਲ ਬਾਂਸਲ ਜ਼ਿਲ੍ਹਾ ਬਰਨਾਲਾ (IT ਵਿੰਗ ਪ੍ਰਧਾਨ), ਬੀਰਿੰਦਰ ਸਿੰਘ (IT ਵਿੰਗ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸੰਗਰੂਰ), ਸ੍ਰੀ ਨਵੀਨ ਸ਼ਰਮਾਂ ਪਿੰਡ ਬਨਾਰਸੀ (IT ਵਿੰਗ ਜ਼ਿਲ੍ਹਾ ਪ੍ਰਧਾਨ ਦਿਹਾਤੀ ਸੰਗਰੂਰ);
ਤਲਵੰਡੀ ਨੇ ਕਿਹਾ ਕਿ ਇਹਨਾਂ ਨਿਯੁਕਤੀਆਂ ਨਾਲ ਯੂਥ ਵਿੰਗ ਸੰਗਠਿਤ ਤਰੀਕੇ ਨਾਲ ਕੰਮ ਕਰਨ ਲਈ ਹੋਰ ਮਜ਼ਬੂਤ ਹੋਵੇਗਾ। ਉਹਨਾਂ ਨੇ ਨਵਨਿਯੁਕਤ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੇ ਪ੍ਰੋਗਰਾਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਪ੍ਰੈੱਸ ਨੂੰ ਇਹ ਜਾਣਕਾਰੀ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਦਿੱਤੀ ਗਈ।
- Download Babushahi App
-
-