ਵੱਡੀ ਖ਼ਬਰ: ਅਮਰਜੀਤ ਚਾਵਲਾ ਅਤੇ ਐਡੀਸ਼ਨਲ ਹੈਡ ਗ੍ਰੰਥੀ ਮਲਕੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਨੇ ਪੰਥ 'ਚੋਂ ਛੇਕਿਆ
Babushahi Network
ਸ੍ਰੀ ਅੰਮ੍ਰਿਤਸਰ ਸਾਹਿਬ, 20 ਸਤੰਬਰ 2026- ਸਿੱਖਾਂ ਦੀ ਸਰਬਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਅਹਿਮ ਇਕੱਤਰਤਾ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕਣ ਦਾ ਹੁਕਮਨਾਮਾ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਗੰਭੀਰ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ। ਹੁਕਮਨਾਮੇ ਅਨੁਸਾਰ, ਅਮਰਜੀਤ ਸਿੰਘ ਚਾਵਲਾ ਨੂੰ ਸਿੱਖ ਮਰਿਆਦਾ ਅਤੇ ਪੰਥਕ ਨਿਯਮਾਂ ਦੀ ਘੋਰ ਉਲੰਘਣਾ ਕਰਨ ਦੇ ਦੋਸ਼ਾਂ ਹੇਠ ਗੁਰਮਤਾ ਪਾਸ ਕਰਕੇ ਪੰਥ 'ਚੋਂ ਖਾਰਜ ਕਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਅਤੇ ਹੁਕਮ ਕੀਤਾ ਗਿਆ ਹੈ ਕਿ ਅਮਰਜੀਤ ਸਿੰਘ ਚਾਵਲਾ ਨਾਲ ਕਿਸੇ ਵੀ ਕਿਸਮ ਦੀ ਧਾਰਮਿਕ, ਸਮਾਜਿਕ ਜਾਂ ਰਾਜਨੀਤਿਕ ਸਾਂਝ ਨਾ ਰੱਖੀ ਜਾਵੇ।
ਇਸ ਦੇ ਨਾਲ ਹੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ 'ਤੇ ਵੀ ਪੰਥਕ ਮਰਿਆਦਾ ਦੇ ਉਲਟ ਕਾਰਵਾਈਆਂ ਕਰਨ ਦੇ ਦੋਸ਼ਾਂ ਹੇਠ ਪੰਥ 'ਚੋਂ ਛੇਕਣ ਦਾ ਫੈਸਲਾ ਸੁਣਾਇਆ ਗਿਆ ਹੈ। ਫੈਸਲੇ ਅਨੁਸਾਰ ਗਿਆਨੀ ਮਲਕੀਤ ਸਿੰਘ ਅਤੇ ਅਮਰਜੀਤ ਸਿੰਘ ਚਾਵਲਾ ਦੋਵਾਂ 'ਤੇ ਭਵਿੱਖ ਵਿੱਚ ਕਿਸੇ ਵੀ ਸਿੱਖ ਸੰਸਥਾ, ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਧਾਰਮਿਕ ਮੰਚ 'ਚ ਕੰਮ ਕਰਨ ਅਤੇ ਸੇਵਾ ਨਿਭਾਉਣ 'ਤੇ ਉਮਰ ਭਰ ਲਈ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ।
- Download Babushahi App
-
-