2027 ਦੀਆਂ ਚੋਣਾਂ 'ਚ ਕਾਂਗਰਸ ਕਰੇਗੀ ਵੱਡੀ ਜਿੱਤ ਹਾਸਲ: ਗੁਰਤੇਜ/ਰੈਡੀ ਦਾ ਦਾਅਵਾ
ਬੈਨੀਪਾਲ ਬ੍ਰਦਰਜ਼ ਵੱਲੋਂ ਤਿੰਨ ਪਿੰਡਾਂ 'ਚ ਮੀਟਿੰਗਾਂ
ਮਲਕੀਤ ਸਿੰਘ ਮਲਕਪੁਰ
ਲਾਲੜੂ 20 ਸਤੰਬਰ 2026: ਪੰਜਾਬ ਕਾਂਗਰਸ ਦੇ ਨੌਜਵਾਨ ਆਗੂ ਗੁਰਤੇਜ਼ ਸਿੰਘ ਬੈਨੀਪਾਲ ਅਤੇ ਨਗਰ ਕੌਂਸਲ ਡੇਰਾਬੱਸੀ ਦੇ ਸਾਬਕਾ ਪ੍ਰਧਾਨ ਰਣਜੀਤ ਰੈਡੀ ਵੱਲੋਂ ਹਲਕਾ ਡੇਰਾਬੱਸੀ ਵਿੱਚ ਆਪਣੀ ਪਲੇਠੀ ਚੋਣ ਸਰਗਮੀਆਂ ਕਰਦਿਆਂ ਪਿੰਡ ਹੰਡੇਸਰਾ , ਮੀਂਆਪੁਰ ਅਤੇ ਭੁੱਖੜੀ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਦੋਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ 2027 ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਇਸ ਸਰਕਾਰ ਨੂੰ ਬਣਾਉਣ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਭੂਮਿਕਾ ਹੋਵੇਗੀ।
ਉਨ੍ਹਾਂ ਕਿਹਾ ਕਿ ਭਾਵੇਂ ਚਰਨਜੀਤ ਸਿੰਘ ਚੰਨੀ ਨੂੰ ਕੁੱਝ ਕੁ ਮਹੀਨੇ ਹੀ ਸਰਕਾਰ ਚਲਾਉਣ ਦਾ ਮੌਕਾ ਮਿਲਿਆ ਸੀ, ਪਰ ਉਨ੍ਹਾਂ ਵੱਲੋਂ ਲਏ ਵੱਡੇ ਫੈਸਲੇ ਅੱਜ ਵੀ ਹਰ ਸੱਥ ਵਿੱਚ ਸਲਾਹੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਵਧਾਇਆ ਜਾਵੇਗਾ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਕਾਂਗਰਸ ਨਾਲ ਜੋੜਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਹੰਡੇਸਰਾ, ਤੇਜਿੰਦਰ ਸਿੰਘ ਤੇਜੀ , ਨਿਰਮਲ ਸਿੰਘ, ਗੁਰਜੀਤ ਸਿੰਘ ਬੱਬੂ, ਅੰਗਰੇਜ ਸਿੰਘ ਮੀਆਂਪੁਰ, ਅਤੇ ਸਿੰਮਾ ਸੀਹਪੁਰ ਆਦਿ ਹਾਜ਼ਰ ਸਨ।
- Download Babushahi App
-
-