ਜਗਰਾਉਂ 'ਚ ਭੰਗੂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜ਼ੋਰਾਂ ’ਤੇ
ਮੁਹੱਲਾ ਪੰਜਾਬੀ ਬਾਗ ਵਿਖੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਕੀਤੀ ਅਹਿਮ ਮੀਟਿੰਗ
ਜਗਰਾਉਂ, 23 ਸਤੰਬਰ (ਦੀਪਕ ਜੈਨ)- ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਜਗਰਾਉਂ ਹਲਕੇ ਵਿੱਚ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਜਗਰਾਉਂ ਦੇ ਕੱਚਾ ਮਾਲਕ ਰੋਡ ਸਥਿਤ ਮੁਹੱਲਾ ਪੰਜਾਬੀ ਬਾਗ ਵਿਖੇ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਵਾਤਾਵਰਣ ਪ੍ਰੇਮੀ ਅਤੇ ਸਮਾਜ ਸੇਵੀ ਰਿਟਾਇਰਡ ਇੰਸਪੈਕਟਰ ਅਤੇ ਪ੍ਰੇਮ ਸਿੰਘ ਭੰਗੂ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਪ੍ਰੇਮ ਸਿੰਘ ਭੰਗੂ ਨੇ ਹਾਜ਼ਰ ਸਾਥੀਆਂ ਨਾਲ ਵਿਧਾਨ ਸਭਾ ਚੋਣਾਂ 2027 ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਜਗਰਾਉਂ ਹਲਕੇ ਦੇ ਵੱਖ-ਵੱਖ ਲੋਕ ਮਸਲਿਆਂ, ਇਲਾਕੇ ਦੀਆਂ ਲੋੜਾਂ ਅਤੇ ਆਉਣ ਵਾਲੇ ਸਮੇਂ ਵਿੱਚ ਕੀਤੀਆਂ ਜਾਣ ਵਾਲੀਆਂ ਸਿਆਸੀ ਤੇ ਸਮਾਜਿਕ ਸਰਗਰਮੀਆਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸਮਝਣਾ ਜ਼ਰੂਰੀ ਹੈ।
ਇਸ ਮੌਕੇ ਮੀਟਿੰਗ ਵਿੱਚ ਹਾਜ਼ਰ ਆਗੂਆਂ ਅਤੇ ਸਾਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਭੰਗੂ ਵੱਲੋਂ ਪਿਛਲੇ ਸਮੇਂ ਤੋਂ ਜਗਰਾਉਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਮੀਟਿੰਗਾਂ ਅਤੇ ਲੋਕ ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਿਆ ਜਾ ਰਿਹਾ ਹੈ।
ਇਸ ਮੌਕੇ ਮਨਜੀਤ ਸਿੰਘ ਕਾਉਂਕੇ, ਪਵਨਦੀਪ ਸਿੰਘ, ਮੱਖਣ ਸਿੰਘ ਕਾਉਂਕੇ, ਸੁਖਦੀਪ ਸਿੰਘ ਗ਼ਾਲਿਬ ਖੁਰਦ, ਮਾਸਟਰ ਸੁਖਵਿੰਦਰ ਸਿੰਘ ਤਿਹਾੜਾ, ਹਰਦੀਪ ਸਿੰਘ ਜਗਰਾਉਂ, ਮਾਸਟਰ ਰਾਜਿੰਦਰ ਸਿੰਘ, ਡਾ. ਅਮਰਜੀਤ ਸਿੰਘ, ਦਰਸ਼ਨ ਸਿੰਘ, ਜਗਰੂਪ ਸਿੰਘ, ਗੁਰਜੀਤ ਸਿੰਘ ਭੰਮੀਪੁਰਾ, ਗੁਰਪ੍ਰੀਤ ਸਿੰਘ ਅਤੇ ਪਰਮਜੀਤ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ।
- Download Babushahi App
-
-