GMADA Raid: ED ਦੀ ਕਾਰਵਾਈ ਖਿਲਾਫ਼ AAP ਵਰਕਰਾਂ ਦਾ ਭਾਰੀ ਹੰਗਾਮਾ; ਈਡੀ ਦੀ ਟੀਮ ਦੀ ਗੱਡੀ ਦੇ ਟੁੱਟੇ ਸ਼ੀਸ਼ੇ, ਕੱਢੀ ਹਵਾ
Ravi Jakhu
ਮੋਹਾਲੀ, 24 ਸਤੰਬਰ 2026: ਮੋਹਾਲੀ ਸਥਿਤ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਬਾਹਰ ਵੀਰਵਾਰ ਨੂੰ ਉਸ ਵੇਲੇ ਤਣਾਅਪੂਰਨ ਮਾਹੌਲ ਬਣ ਗਿਆ, ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (AAP) ਦੇ ਆਗੂਆਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਅਤੇ ED ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਸੂਤਰਾਂ ਮੁਤਾਬਕ, ਪ੍ਰਦਰਸ਼ਨ ਦੌਰਾਨ ਕੁਝ ਵਿਅਕਤੀਆਂ ਵੱਲੋਂ ED ਦੀ ਇੱਕ ਗੱਡੀ ਨਾਲ ਕਥਿਤ ਤੌਰ ’ਤੇ ਭੰਨਤੋੜ ਕੀਤੀ ਗਈ। ਦੋਸ਼ ਹੈ ਕਿ ਗੱਡੀ ਦੇ ਟਾਇਰਾਂ ਦੀ ਹਵਾ ਕੱਢਣ ਦੇ ਨਾਲ-ਨਾਲ ਉਸ ਦੇ ਸ਼ੀਸ਼ੇ ਵੀ ਤੋੜੇ ਗਏ। ਘਟਨਾ ਤੋਂ ਬਾਅਦ ਮੌਕੇ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ।
‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਦਬਾਅ ਬਣਾਉਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ED ਦੀ ਕਾਰਵਾਈ ਦਾ ਵਿਰੋਧ ਕਰਦਿਆਂ ਕਿਹਾ ਕਿ AAP ਇਸ ਦਾ ਸਿਆਸੀ ਅਤੇ ਕਾਨੂੰਨੀ ਤੌਰ ’ਤੇ ਮੁਕਾਬਲਾ ਕਰੇਗੀ।
- Download Babushahi App
-
-