ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਸੰਗਤਾਂ ਨੂੰ ਕਾਲਕਾ ਤੇ ਕਾਹਲੋਂ ਵੱਲੋਂ ਵਧਾਈਆਂ*
ਨਵੀਂ ਦਿੱਲੀ, 24 ਸਤੰਬਰ,2026 (ਮਨਮੋਹਨ ਸਿੰਘ)ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸੋਢੀ ਸੁਲਤਾਨ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
ਇਸ ਪਵਿੱਤਰ ਮੌਕੇ ’ਤੇ ਆਪਣੇ ਸੰਦੇਸ਼ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਨੇ ਮਨੁੱਖਤਾ ਨੂੰ ਨਿਮਰਤਾ, ਸੇਵਾ, ਪ੍ਰੇਮ, ਸਾਂਝ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਸਾਨੂੰ ਹੱਕ-ਸੱਚ ਦੀ ਕਮਾਈ ਕਰਨ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਨਿਰਸਵਾਰਥ ਸੇਵਾ ਕਰਨ ਦੀ ਪ੍ਰੇਰਣਾ ਦਿੰਦਾ ਹੈ।
ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਜੀ ਦੇ ਪਵਿੱਤਰ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਆਪਸੀ ਪਿਆਰ, ਸਦਭਾਵਨਾ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾ ਅਤੇ ਸਤਿਕਾਰ ਹੈ।
ਦੋਵੇਂ ਆਗੂਆਂ ਨੇ ਅਰਦਾਸ ਕੀਤੀ ਕਿ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਸਮੁੱਚੀ ਮਨੁੱਖਤਾ ਨੂੰ ਚੜ੍ਹਦੀ ਕਲਾ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਦਾਤ ਬਖ਼ਸ਼ਣ।
- Download Babushahi App
-
-