ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਸਟੀ ਵਿਖੇ ਬੀਸੀਐਲ ਅਕੈਡਮਿਕ ਬਲਾਕ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 24 ਸਤੰਬਰ 2026 : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਂਦਿਆਂ ਬੀਸੀਐੱਲ ਇੰਡਸਟਰੀਜ਼ ਲਿਮਟਿਡ ਬਠਿੰਡਾ ਵੱਲੋਂ ਤਿਆਰ ਕੀਤੇ ਬੀਸੀਐਲ ਅਕੈਡਮਿਕ ਬਲਾਕ ਦਾ ਉਦਘਾਟਨ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਮਿੱਤਲ ਨੇ ਕੀਤਾ।ਇਸ ਵਿਸ਼ੇਸ਼ ਅਕੈਡਮਿਕ ਬਲਾਕ ਅਧੀਨ ਵਿਦਿਆਰਥੀਆਂ ਦੀ ਸਹੂਲਤ ਲਈ ਲੱਖਾਂ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਕਲਾਸ ਰੂਮ ਤਿਆਰ ਕਰਵਾਕੇ ਦਿੱਤੇ ਗਏ ਹਨ ਅਤੇ ਹਰ ਕਲਾਸ ਰੂਮ ਦੀ ਸਮਰੱਥਾ 120 ਵਿਦਿਆਰਥੀਆਂ ਦੀ ਹੈ। ਇਨ੍ਹਾਂ ਤਿਆਰ ਕੀਤੇ ਗਏ ਕਲਾਸ ਰੂਮ ਦੇ ਅੰਦਰ ਅਧੁਨਿਕ ਫਰਨੀਚਰ ਅਤੇ ਹੋਰ ਸਹੂਲਤਾਂ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਬੀਸੀਐੱਲ ਵੱਲੋਂ ਪਿਛਲੇ ਸਮੇਂ ’ਚ ਲੋੜਵੰਦ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਗਈ ਦਵਾਰਕਾ ਦਾਸ ਮਿੱਤਲ ਅਕਾਦਮਿਕ ਸਕਾਲਰਸ਼ਿਪ ਦੇ ਅਧੀਨ ਚੁਣੇ ਗਏ 25 ਵਿਦਿਆਰਥੀਆਂ ਨੂੰ ਪਰ ਵਿਦਿਆਰਥੀ 25 ਹਜ਼ਾਰ ਰੁਪਏ ਦੇ ਹਿਸਾਬ ਨਾਲ ਸਕਾਲਰਸ਼ਿਪ ਦੀ ਪਹਿਲੀ ਅਦਾਇਗੀ ਵੀ ਦਿੱਤੀ ਗਈ।
ਇਸ ਮੌਕੇ ਐਮਆਰਐਸਪੀਟੀਯੂ ਦੇ ਵਾਈਸ ਚਾਂਸਲਰ ਪ੍ਰੋਫੈਸਰ ਸੰਜੀਵ ਕੁਮਾਰ ਸ਼ਰਮਾ, ਬੀਸੀਐੱਲ ਤੋਂ ਜੁਆਇੰਟ ਮੈਨੇਜਿੰਗ ਡਾਇਰੈਕਟਰ ਕੁਸ਼ਲ ਮਿੱਤਲ, ਸੀਈਓ ਵਰੁਣ ਗੁਪਤਾ ਤੋਂ ਇਲਾਵਾ ਯੂਨੀਵਰਸਿਟੀ ਦੇ ਰਾਜ਼ਿਸਟਰਾਰ ਪਰਮਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਬੀਸੀਐੱਲ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਮਿੱਤਲ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਕੰਪਨੀ ਵੱਲੋਂ ਸਮੇਂ ਸਮੇਂ ’ਤੇ ਇਲਾਕੇ ’ਚ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ’ਚ ਆਪਣਾ ਪੂਰਾ ਬਣਦਾ ਯੋਗਦਾਨ ਪਾਇਆ ਜਾਂਦਾ ਰਿਹਾ ਹੈ। ਉਨ੍ਹਾਂ ਦੱਸਿਾਅ ਕਿ ਜਿਥੇ ਪਹਿਲਾਂ ਹੀ ਐਮਆਰਪੀਐਸਟੀਯੂ ਵਿਖੇ ਵੱਡੀ ਲਾਗਤ ਨਾਲ ਤਿਆਰ ਕੀਤੀ ਬੀਸੀਐੱਲ ਆਈਡੀਆ ਲੈਬ ਸਥਾਪਤ ਕੀਤੀ ਜਾ ਚੁੱਕੀ ਹੈ ਜਿਸ ਦਾ ਸੈਕੜੇ ਵਿਦਿਆਰਥੀ ਲਾਹਾ ਲੈ ਰਹੇ ਹਨ। ਇਸ ਤੋਂ ਬਾਅਦ ਇਹ ਅਕੈਡਮਿਕ ਬਲਾਕ ਅਧੀਨ ਇਹ ਚਾਰ ਕਲਾਸ ਰੂਮ ਤਿਆਰ ਕੀਤੇ ਗਏ ਹਨ। ਉਨ੍ਹਾਂ ਇਸ ਮੌਕੇ ਦਵਾਰਕਾ ਦਾਸ ਮਿੱਤਲ ਅਕਾਦਮਿਕ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ 25 ਵਿਦਿਆਰਥੀਆਂ ਨੂੰ ਵੀ ਸਕਾਲਰਸ਼ਿਪ ਪ੍ਰਾਪਤ ਕਰਨ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਬੀਸੀਐੱਲ ਵੱਲੋਂ ਸਮੇਂ ਸਮੇਂ ’ਤੇ ਯੂਨੀਵਰਸਿਟੀ ਕੈਂਪਸ ’ਚ ਆਪਣਾ ਯੋਗਦਾਨ ਪਾਇਆ ਜਾਂਦਾ ਹੈ। ਜਿਥੇ ਪਹਿਲਾਂ ਬੀਸੀਐੱਲ ਆਈਡੀਆ ਲੈਬ ਨੂੰ ਸਥਾਪਤ ਕੀਤਾ ਗਿਆ ਅਤੇ ਫਿਰ ਸਕਾਲਰਸ਼ਿਪ ਤੋਂ ਇਲਾਵਾ ਇਸ ਨਵੇਂ ਅਕੈਡਮਿਕ ਬਲਾਕ ਦੀ ਸਥਾਪਨਾ ਕੀਤੀ ਗਈ ਇਸ ਲਈ ਉਹ ਮਿੱਤਲ ਪਰਿਵਾਰ ਅਤੇ ਮੈੈਨੇਜਮੈਂਟ ਦੇ ਧੰਨਵਾਦੀ ਹਨ। ਪ੍ਰੋਗਰਾਮ ਦੇ ਅੰਤ ’ਚ ਯੂਨੀਵਰਸਿਟੀ ਦੀ ਤਰਫੋਂ ਅੱੈਮਡੀ ਰਾਜਿੰਦਰ ਮਿੱਤਲ, ਜੁਆਇੰਟ ਐੱਮਡੀ ਕੁਸ਼ਲ ਮਿੱਤਲ ਅਤੇ ਸੀਈਓ ਵਰੁਣ ਗੁਪਤਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਯੂਨੀਵਰਸਿਟੀ ਦੇ ਡਾਇਰੈਕਟਰ ਹਰਜੋਤ ਸਿੰਘ ਸਿੱਧੂ, ਡਾ ਅਮਿਤ ਭਾਟੀਆ, ਪ੍ਰੋਫੈਸਰ ਮਨਜੀਤ ਬਾਂਸਲ ਅਤੇ ਡਾ ਪਰਮਜੀਤ ਸਿੰਘ ਭੁੱਲਰ ਵੱਲੋਂ ਵੀ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਨੂੰ ਕਿਹਾ ਗਿਆ।
- Download Babushahi App
-
-