ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਵਿੱਚ 5 ਡਰੋਨ ਸ਼ੋਅ ਕਰਵਾਏ ਜਾਣਗੇ
28 ਸਤੰਬਰ ਨੂੰ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਵਿਖੇ ਹੋਵੇਗਾ ਡਰੋਨ ਸ਼ੋਅ
ਰੋਹਿਤ ਗੁਪਤਾ
ਗੁਰਦਾਸਪੁਰ, 24 ਸਤੰਬਰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ 5 ਡਰੋਨ ਸ਼ੋਅ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਵਿਖੇ 5 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।
ਉਨਾਂ ਦੱਸਿਆ ਕਿ 28 ਸਤੰਬਰ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਵਿਖੇ, 29 ਸਤੰਬਰ ਨੂੰ ਦੀਨਾਨਗਰ , ਬਾਈਪਾਸ ਹੈਲੀਪੈਡ ਵਾਲੀ ਜਗ੍ਹਾ ਸਾਹਮਣੇ ਬਰਿਸਤਾ ਹੋਟਲ ਵਿਖੇ, 30 ਸਤੰਬਰ ਨੂੰ ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵਿਖੇ, 1 ਅਕਤੂਬਰ ਨੂੰ ਬਟਾਲਾ ਦੀ ਆਈ ਟੀ ਆਈ ਗਰਾਊਂਡ ਵਿਖੇ ਅਤੇ 2 ਅਕਤੂਬਰ ਨੂੰ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ। ਕਰੀਬ 6 ਵਜੇ ਤੋਂ ਸਮਾਗਮ ਸ਼ੁਰੂ ਹੋਵੇਗਾ, ਜਿਸ ਵਿੱਚ ਗੁਰਬਾਣੀ ਕੀਰਤਨ ਤੋਂ ਬਾਅਦ ਡਰੋਨ ਸ਼ੋਅ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਹ ਡਰੋਨ ਸ਼ੋਅ ਦੌਰਾਨ ਇਕੋ ਸਮੇਂ ਕਰੀਬ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਡਿਜੀਟਲ ਢੰਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰਨਗੇ।
ਉਨ੍ਹਾਂ ਨੇ ਗੁਰਦਾਸਪੁਰ ਵਾਸੀਆਂ ਨੂੰ ਇਸ ਵਿਲੱਖਣ ਸਮਾਗਮ ਦੇ ਗਵਾਹ ਬਣਨ ਲਈ ਆਪਣੇ ਪਰਿਵਾਰਾਂ ਸਮੇਤ ਹੁੰਮ-ਹੁੰਮਾਂ ਕੇ ਪਹੁੰਚਣ ਦਾ ਸੱਦਾ ਦਿੱਤਾ।
- Download Babushahi App
-
-