'ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' 'ਤੇ CM Mann ਨੇ 7 ਮੈਂਬਰੀ ਤਾਲਮੇਲ ਕਮੇਟੀ ਦੀ ਬੁਲਾਈ ਬੈਠਕ
Ravi Jakhu
ਚੰਡੀਗੜ੍ਹ, 26 ਸਤੰਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਨੂੰ ਲੈ ਕੇ ਇੱਕ ਅਹਿਮ ਕਦਮ ਚੁੱਕਦਿਆਂ 7 ਮੈਂਬਰੀ ਤਾਲਮੇਲ ਕਮੇਟੀ ਦੀ ਵਿਸ਼ੇਸ਼ ਬੈਠਕ ਬੁਲਾਈ ਹੈ। ਇਹ ਬੈਠਕ ਕੱਲ੍ਹ ਦੁਪਹਿਰ 1 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਹੋਵੇਗੀ। ਇਸ ਅਹਿਮ ਬੈਠਕ ਦੌਰਾਨ 'ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੇ ਵੱਖ-ਵੱਖ ਪਹਿਲੂਆਂ ਅਤੇ ਇਸ ਨਾਲ ਜੁੜੀਆਂ ਤਜਵੀਜ਼ਾਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ। ਸਰਕਾਰ ਵੱਲੋਂ ਬਣਾਈ ਗਈ ਇਹ 7 ਮੈਂਬਰੀ ਕਮੇਟੀ ਐਕਟ ਦੇ ਪ੍ਰਭਾਵਸ਼ਾਲੀ ਅਮਲ ਅਤੇ ਸਾਰੇ ਸਬੰਧਤ ਪੱਖਾਂ ਨਾਲ ਬਿਹਤਰ ਤਾਲਮੇਲ ਬਣਾਉਣ ਲਈ ਰਣਨੀਤੀ ਤਿਆਰ ਕਰੇਗੀ।
- Download Babushahi App
-
-