ਲੁੱਟ-ਖੋਹ ਗਿਰੋਹ ’ਤੇ ਦਰੇਸੀ ਪੁਲਿਸ ਦਾ ਵੱਡਾ ਸ਼ਿਕੰਜਾ
---3 ਮੁਲਜ਼ਮ ਕਾਬੂ, 23 ਮੋਬਾਇਲ ਫੋਨ ਤੇ ਐਕਟਿਵਾ ਬਰਾਮਦ; ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ’ਚ ਵਾਰਦਾਤਾਂ ਦੀ ਜਾਂਚ ਤੇਜ਼
ਸੁਖਮਿੰਦਰ ਭੰਗੂ
ਲੁਧਿਆਣਾ 26 ਸਤੰਬਰ 2026
ਥਾਣਾ ਦਰੇਸੀ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 23 ਮੋਬਾਇਲ ਫੋਨ ਅਤੇ ਇੱਕ ਐਕਟਿਵਾ ਸਕੂਟਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਹੁਣ ਇਨ੍ਹਾਂ ਫੋਨਾਂ ਨੂੰ ਪਿਛਲੀਆਂ ਵਾਰਦਾਤਾਂ ਨਾਲ ਜੋੜਨ ਦੀ ਜਾਂਚ ਕਰ ਰਹੀ ਹੈ।
ਇਹ ਕਾਰਵਾਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ, ਵਧੀਕ ਕਮਿਸ਼ਨਰ ਰੁਪਿੰਦਰ ਸਿੰਘ, ਜੁਆਇੰਟ ਕਮਿਸ਼ਨਰ ਆਲਮ ਵਿਜੇ ਸਿੰਘ, ਏ.ਡੀ.ਸੀ.ਪੀ. ਜ਼ੋਨ-1 ਸਮੀਰ ਵਰਮਾ ਅਤੇ ਏ.ਸੀ.ਪੀ. ਉੱਤਰੀ ਕਿੱਕਰ ਸਿੰਘ ਦੀ ਅਗਵਾਈ ਵਿੱਚ ਇੰਸਪੈਕਟਰ ਜਸਵਿੰਦਰ ਸਿੰਘ ਦੀ ਟੀਮ ਨੇ ਕੀਤੀ।
ਪੁਲਿਸ ਮੁਤਾਬਕ ਮਨਪ੍ਰੀਤ ਸਿੰਘ ਉਰਫ਼ ਮਨੀ, ਮਨੀਸ਼ ਕੁਮਾਰ ਉਰਫ਼ ਸੋਨੂੰ ਅਤੇ ਰੋਹਿਤ ਲੁਥਰਾ ਉਰਫ਼ ਮੋਟਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਨਪ੍ਰੀਤ ਅਤੇ ਮਨੀਸ਼ 24 ਸਤੰਬਰ, ਜਦਕਿ ਰੋਹਿਤ ਨੂੰ 25 ਸਤੰਬਰ 2026 ਨੂੰ ਕਾਬੂ ਕੀਤਾ ਗਿਆ।
ਪੁਲਿਸ ਅਨੁਸਾਰ ਮੁਲਜ਼ਮ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਲੁੱਟ-ਖੋਹ ਕਰਦੇ ਸਨ। ਜਾਂਚ ਵਿੱਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਬਰਾਮਦ 23 ਮੋਬਾਇਲ ਕਿਹੜੀਆਂ ਵਾਰਦਾਤਾਂ ਨਾਲ ਸਬੰਧਤ ਹਨ ਅਤੇ ਨੈੱਟਵਰਕ ਵਿੱਚ ਹੋਰ ਕੌਣ ਸ਼ਾਮਲ ਹੈ। ਰਿਕਾਰਡ ਮੁਤਾਬਕ ਮਨਪ੍ਰੀਤ ਅਤੇ ਮਨੀਸ਼ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐੱਸ. ਐਕਟ ਸਮੇਤ ਕਈ ਮਾਮਲੇ ਦਰਜ ਹਨ।
- Download Babushahi App
-
-