ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ, ਡਿਪਟੀ ਕਮਿਸ਼ਨਰ ਸੋਨਾ ਥਿੰਦ, ਈਕੋ ਸਿੱਖ ਦੇ ਨੁਮਾਇੰਦੇ ਅਤੇ ਐਡਵੋਕੇਟ ਜਤਿੰਦਰ ਚੀਮਾ ਰੁੱਖ ਲਗਾਉਣ ਮੁਹਿੰਮ ਦਾ ਆਗਾਜ਼ ਕਰਦੇ ਹੋਏ
ਦੀਦਾਰ ਗੁਰਨਾ
ਫ਼ਤਿਹਗੜ੍ਹ ਸਾਹਿਬ 26 ਸਤੰਬਰ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਵਿਰਾਸਤੀ ਗਿਆਨ ਪ੍ਰਬੰਧ ਕੇਂਦਰ ਵੱਲੋਂ ਈਕੋ ਸਿੱਖ ਚੈਰੀਟੇਬਲ ਆਰਗਨਾਈਜੇਸ਼ਨ ਦੇ ਸਹਿਯੋਗ ਨਾਲ ਗੁਰੂ ਨਾਨਕ ਪਵਿੱਤਰ ਜੰਗਲ ਵਿੱਚ 1100 ਵਿਰਾਸਤੀ ਬੂਟੇ ਸ਼ਾਮਿਲ ਕੀਤੇ ਗਏ , ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਰੁੱਖਾਂ ਹੇਠਲਾ ਰਕਬਾ ਲਗਭਗ ਤਿੰਨ ਫੀਸਦੀ ਰਹਿ ਗਿਆ ਹੈ, ਜੋ ਚਿੰਤਾਜਨਕ ਸਥਿਤੀ ਹੈ , ਉਨ੍ਹਾਂ ਕਿਹਾ ਕਿ ਵਿਰਾਸਤੀ ਜੰਗਲ ਪੰਜਾਬ ਦੇ ਕੁਦਰਤੀ ਵਾਤਾਵਰਨ ਅਤੇ ਅਸਲ ਜਨ-ਜੀਵਨ ਦੀ ਸੰਭਾਲ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ
ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਆਈ.ਏ.ਐੱਸ. ਸੋਨਾ ਥਿੰਦ ਨੇ ਯੂਨੀਵਰਸਿਟੀ ਅਤੇ ਈਕੋ ਸਿੱਖ ਵੱਲੋਂ ਵਾਤਾਵਰਨ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ , ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਜਤਿੰਦਰ ਚੀਮਾ ਨੇ ਮਾਇਕ ਸਹਿਯੋਗ ਦਿੰਦਿਆਂ ਵਿਦਿਆਰਥੀਆਂ ਨੂੰ ਰੁੱਖਾਂ ਅਤੇ ਜੰਗਲਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ
ਈਕੋ ਸਿੱਖ ਚੈਰੀਟੇਬਲ ਸੁਸਾਇਟੀ ਦੀ ਚੇਅਰਮੈਨ ਡਾ. ਸੁਪ੍ਰੀਤ ਕੌਰ ਨੇ ਵਿਰਾਸਤੀ ਰੁੱਖਾਂ ਦੇ ਗੁਣਾਂ ਅਤੇ ਸਿਹਤ ਸਬੰਧੀ ਲਾਹੇਵੰਦ ਵਰਤੋਂ ਬਾਰੇ ਜਾਣਕਾਰੀ ਦਿੱਤੀ , ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਕੁਦਰਤ ਨਾਲ ਸਨੇਹ ਅਤੇ ਸਤਿਕਾਰ ਦਾ ਰਿਸ਼ਤਾ ਸਿਖਾਉਂਦੀ ਹੈ ਅਤੇ ਕੁਦਰਤ ਦੀ ਸੰਭਾਲ ਇਸੇ ਭਾਵਨਾ ਦੇ ਅਨੁਸਾਰ ਹੈ
ਇਸ ਮੌਕੇ ਰਜਿਸਟਰਾਰ ਪ੍ਰੋ. ਤੇਜਬੀਰ ਸਿੰਘ, ਡਾਇਰੈਕਟਰ ਆਈ.ਕਿਊ.ਏ.ਸੀ. ਡਾ. ਅੰਕਦੀਪ ਕੌਰ ਅਟਵਾਲ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਡੀਨ ਫੈਕਲਟੀ ਆਫ਼ ਐਜੂਕੇਸ਼ਨ ਡਾ. ਹਰਨੀਤ ਬਿਲਿੰਗ ਸਮੇਤ ਯੂਨੀਵਰਸਿਟੀ ਦੇ ਅਧਿਕਾਰੀ, ਵਿਭਾਗ ਮੁਖੀ, ਈਕੋ ਸਿੱਖ ਦੇ ਨੁਮਾਇੰਦੇ ਅਤੇ ਵਿਦਿਆਰਥੀ ਹਾਜ਼ਰ ਸਨ। ਵਿਰਾਸਤੀ ਗਿਆਨ ਪ੍ਰਬੰਧ ਕੇਂਦਰ ਦੇ ਕਨਵੀਨਰ ਪ੍ਰੋ. ਹਰਦੇਵ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ
- Download Babushahi App
-
-