ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਅੱਧੀ ਰਾਤ ਭੜਕੇ ਵਿਦਿਆਰਥੀ, ਕੀਤੀ ਅਗਜ਼ਨੀ, ਜਲੰਧਰ-ਦਿੱਲੀ ਨੈਸ਼ਨਲ ਹਾਈਵੇ ਕੀਤਾ ਠੱਪ
ਬਾਬੂਸ਼ਾਹੀ ਨੈਟਵਰਕ
ਜਲੰਧਰ, 27 ਸਤੰਬਰ, 2026: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਅੱਧੀ ਰਾਤ ਨੂੰ ਵਿਦਿਆਰਥੀ ਭੜਕ ਗਏ ਜਿਹਨਾਂ ਨੇ ਕੈਂਪਸ ਵਿਚ ਭੰਨਤੋੜ ਕੀਤੀ ਤੇ ਫਿਰ ਅਗਜ਼ਨੀ ਵੀ ਕੀਤੀ। ਇਹਨਾਂ ਵਿਦਿਆਰਥੀਆਂ ਨੇ ਅੱਜ ਸਵੇਰੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ’ਤੇ ਆਵਾਜਾਈ ਠੱਪ ਕਰ ਦਿੱਤੀ ਹੈ।
ਮੌਕੇ ’ਤੇ ਸੀਨੀਅਰ ਪੁਲਿਸ ਅਧਿਕਾਰੀ ਤਾਇਨਾਤ ਹਨ ਜੋ ਵਿਦਿਆਰਥੀਆਂ ਨੂੰ ਸ਼ਾਂਤ ਕਰਨ ਦਾ ਯਤਨ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕਥਿਤ ਤੌਰ ’ਤੇ ਇਕ ਵਿਦਿਆਰਥਣ ਨਾਲ ਜ਼ਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਇਹ ਵਿਦਿਆਰਥੀ ਭੜਕੇ ਪਰ ਘਟਨਾ ਦੀ ਪੁਸ਼ਟੀ ਨਹੀਂ ਹੋ ਸਕੀ।
ਹੋਰ ਵੇਰਵਿਆਂ ਦੀ ਉਡੀਕ ਹੈ....
- Download Babushahi App
-
-