BREAKING- ਦਿੱਲੀ ਦੇ ਮੰਤਰੀ ਨੇ AAP ਵਿਧਾਇਕ ਦੇ ਕਰੀਬੀ ਨੂੰ ਮਾਰਿਆ ਥੱਪੜ, ਪਰਵੇਸ਼ ਵਰਮਾ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ
Ravi Jakhu
ਨਵੀਂ ਦਿੱਲੀ, 27 ਸਤੰਬਰ 2026- ਦਿੱਲੀ ਦੇ ਕੈਬਨਿਟ ਮੰਤਰੀ ਪਰਵੇਸ਼ ਵਰਮਾ ਖ਼ਿਲਾਫ਼ ਸਾਹਿਬ ਸਿੰਘ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਵਿਕਾਸ ਪੁਰੀ ਥਾਣੇ ਦੇ ਐੱਸਐੱਚਓ ਕੋਲ ਦਿੱਤੀ ਗਈ ਹੈ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਅੱਜ ਇੱਕ ਘਟਨਾ ਦੌਰਾਨ ਪਰਵੇਸ਼ ਵਰਮਾ ਵੱਲੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਜਰਨੈਲ ਸਿੰਘ ਦੇ ਇੱਕ ਸਹਿਯੋਗੀ ਨੂੰ ਕਥਿਤ ਤੌਰ ’ਤੇ ਥੱਪੜ ਮਾਰਿਆ ਗਿਆ।
ਮਿਲੀ ਜਾਣਕਾਰੀ ਮੁਤਾਬਕ, ਇਸ ਘਟਨਾ ਤੋਂ ਬਾਅਦ ਸਾਹਿਬ ਸਿੰਘ ਨੇ ਵਿਕਾਸ ਪੁਰੀ ਪੁਲਿਸ ਥਾਣੇ ਪਹੁੰਚ ਕੇ ਮਾਮਲੇ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ। ਸ਼ਿਕਾਇਤ ਵਿੱਚ ਘਟਨਾ ਦੀ ਜਾਂਚ ਕਰਨ ਅਤੇ ਕਥਿਤ ਤੌਰ ’ਤੇ ਵਾਪਰੀ ਘਟਨਾ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਘਟਨਾ ਨੂੰ ਲੈ ਕੇ ਦਿੱਲੀ ਦੀ ਸਿਆਸਤ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਮਾਮਲੇ ਸਬੰਧੀ ਪੁਲਿਸ ਵੱਲੋਂ ਅਧਿਕਾਰਤ ਤੌਰ ’ਤੇ ਕੀ ਕਾਰਵਾਈ ਕੀਤੀ ਜਾਂਦੀ ਹੈ, ਇਸ ਬਾਰੇ ਅਜੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
- Download Babushahi App
-
-