ਪ੍ਰੋ. (ਡਾ.) ਪਰਿਤ ਪਾਲ ਸਿੰਘ, ਵਾਈਸ ਚਾਂਸਲਰ, ਡਾ. ਪੰਕਜਪ੍ਰੀਤ ਸਿੰਘ, ਡਾ. ਸੁਪ੍ਰੀਤ ਬਿੰਦਰਾ, ਡਾ. ਹਰਨੀਤ ਬਿਲਿੰਗ, ਡਾ. ਰਮਨਦੀਪ ਕੌਰ ਅਤੇ ਹੋਰ ਫੈਕਲਟੀ ਮੈਂਬਰਾਂ ਵੱਲੋਂ ਡਾ. ਜਤਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 28 ਸਤੰਬਰ 2026 : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਫੈਕਲਟੀ ਆਫ਼ ਐਲਾਈਡ ਐਂਡ ਹੈਲਥ-ਕੇਅਰ ਸਾਇੰਸਿਜ਼ ਦੀ ਐਨ.ਐਸ.ਐਸ. ਯੂਨਿਟ ਵੱਲੋਂ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਪ੍ਰੋਗਰਾਮ ਤਹਿਤ ‘ਮੇਰੀ ਸਿਹਤ, ਮੇਰਾ ਮਾਣ’ ਵਿਸ਼ੇ ਅਧੀਨ ਸਿਹਤ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦਾ ਉਦੇਸ਼ ਨੌਜਵਾਨਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ, ਰੋਕਥਾਮੀ ਸਿਹਤ ਸੰਭਾਲ ਅਤੇ ਨਸ਼ਾ-ਮੁਕਤ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ
ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋ. (ਡਾ.) ਪਰਿਤ ਪਾਲ ਸਿੰਘ, ਵਾਈਸ ਚਾਂਸਲਰ, ਨੇ ਐਨਐਸਐਸ. ਯੂਨਿਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ
ਡਾ. ਹਰਨੀਤ ਬਿਲਿੰਗ, ਐਨਐਸਐਸ ਪ੍ਰੋਗਰਾਮ ਕੋਆਰਡੀਨੇਟਰ, ਨੇ ਦੱਸਿਆ ਕਿ ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਜਾਚ, ਪੋਸ਼ਣ, ਸਰੀਰਕ ਤੰਦਰੁਸਤੀ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਸੀ। ਡਾ. ਸੁਪ੍ਰੀਤ ਬਿੰਦਰਾ, ਐਨਐਸਐਸ ਪ੍ਰੋਗਰਾਮ ਅਫ਼ਸਰ ਅਤੇ ਮੁਖੀ, ਵਿਭਾਗ ਫਿਜ਼ਿਓਥੈਰੇਪੀ, ਨੇ ਸਿਹਤ ਸਿੱਖਿਆ ਨੂੰ ਵਿਹਾਰਕ ਰੋਕਥਾਮੀ ਉਪਾਵਾਂ ਨਾਲ ਜੋੜਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ
ਡਾ. ਜਤਿੰਦਰ ਸਿੰਘ, ਕਮਿਊਨਿਟੀ ਹੈਲਥ ਅਫ਼ਸਰ, ਪ੍ਰਾਇਮਰੀ ਹੈਲਥ ਸੈਂਟਰ, ਕੋਟਲਾ ਭਾਈਕਾ ਵੱਲੋਂ ਆਮ ਸਿਹਤ ਜਾਂਚ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਦੀ ਮੁੱਢਲੀ ਸਿਹਤ ਜਾਂਚ ਕੀਤੀ ਗਈ ਅਤੇ ਨਿਯਮਿਤ ਸਿਹਤ ਨਿਗਰਾਨੀ ਤੇ ਸਮੇਂ ਸਿਰ ਡਾਕਟਰੀ ਸਲਾਹ ਸਬੰਧੀ ਮਾਰਗਦਰਸ਼ਨ ਦਿੱਤਾ ਗਿਆ
ਡਾ. ਗੁਰਮਨਪ੍ਰੀਤ ਕੌਰ, ਅਸਿਸਟੈਂਟ ਪ੍ਰੋਫੈਸਰ, ਨੇ ‘ਪੋਸ਼ਣ ਅਤੇ ਚੰਗੀ ਸਿਹਤ ਦੀ ਮਹੱਤਤਾ’, ਜਦਕਿ ਡਾ. ਸ਼ਰੇਨ ਰੱਤਨ, ਕਲੀਨੀਕਲ ਸਾਈਕੋਲੋਜਿਸਟ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ, ਨੇ ‘ਚੰਗੀ ਸਿਹਤ ’ਤੇ ਨਸ਼ਿਆਂ ਦਾ ਪ੍ਰਭਾਵ’ ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਕਰਵਾਏ। ਉਨ੍ਹਾਂ ਨੇ ਸੰਤੁਲਿਤ ਪੋਸ਼ਣ, ਸਿਹਤਮੰਦ ਆਦਤਾਂ ਅਤੇ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ
ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਨੇ ਵੀ ਐਨਐਸਐਸ ਯੂਨਿਟ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਪੰਕਜਪ੍ਰੀਤ ਸਿੰਘ, ਡੀਨ, ਫੈਕਲਟੀ ਆਫ਼ ਐਲਾਈਡ ਐਂਡ ਹੈਲਥ-ਕੇਅਰ ਸਾਇੰਸਿਜ਼ ਅਤੇ ਡਾ. ਰਮਨਦੀਪ ਕੌਰ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਵੀ ਹਾਜ਼ਰ ਸਨ
ਇਸ ਮੌਕੇ ਨਸ਼ਾ ਮੁਕਤੀ ਸਹੁੰ ਸਮਾਗਮ ਵੀ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਅਤੇ ਹੋਰ ਹਾਨੀਕਾਰਕ ਪਦਾਰਥਾਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੰਕਲਪ ਲਿਆ
- Download Babushahi App
-
-