ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ
ਦੀਦਾਰ ਗੁਰਨਾ
ਤਰਨ ਤਾਰਨ 28 ਸਤੰਬਰ 2026 : ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ SSP ਸੁਰੇੰਦਰ ਲਾਂਬਾ ਦੀ ਅਗਵਾਈ ਹੇਠ ਤਰਨ ਤਾਰਨ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ , ਇਸੇ ਮੁਹਿੰਮ ਤਹਿਤ ਥਾਣਾ ਖਾਲੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਵੱਲੋਂ ਕੀਤੇ ਗਏ ਸਰਚ ਅਪਰੇਸ਼ਨ ਦੌਰਾਨ ਪਿੰਡ ਮਾੜੀ ਉਧੋਕੇ ਦੇ ਖੇਤਾਂ ਵਿੱਚੋਂ 2 ਕਿਲੋ 996 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ , ਪੁਲਿਸ ਟੀਮ ਵੱਲੋਂ ਇਲਾਕੇ ਵਿੱਚ ਸ਼ੱਕੀ ਗਤੀਵਿਧੀਆਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਸਰਚ ਅਪਰੇਸ਼ਨ ਚਲਾਇਆ ਗਿਆ ਸੀ , ਇਸ ਦੌਰਾਨ ਖੇਤਾਂ ਵਿੱਚੋਂ ਹੈਰੋਇਨ ਦੀ ਇਹ ਵੱਡੀ ਖੇਪ ਬਰਾਮਦ ਹੋਈ , ਬਰਾਮਦ ਕੀਤੇ ਨਸ਼ੀਲੇ ਪਦਾਰਥ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ
ਪੁਲਿਸ ਵੱਲੋਂ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਹੈਰੋਇਨ ਦੀ ਇਹ ਖੇਪ ਖੇਤਾਂ ਵਿੱਚ ਕਿਸ ਵੱਲੋਂ ਛੁਪਾਈ ਗਈ ਸੀ ਅਤੇ ਇਸ ਦੇ ਪਿੱਛੇ ਕਿਹੜਾ ਨਸ਼ਾ ਤਸਕਰੀ ਨੈੱਟਵਰਕ ਸਰਗਰਮ ਹੈ , ਜਾਂਚ ਦੇ ਆਧਾਰ ’ਤੇ ਮਾਮਲੇ ਵਿੱਚ ਹੋਰ ਕਾਰਵਾਈ ਕੀਤੀ ਜਾ ਰਹੀ ਹੈ
ਪੁਲਿਸ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਇਲਾਕੇ ਵਿੱਚ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਐਮਰਜੈਂਸੀ ਨੰਬਰ: 112
ਸੇਫ਼ ਪੰਜਾਬ ਨਸ਼ਾ ਵਿਰੋਧੀ ਹੈਲਪਲਾਈਨ: 97791-00200
- Download Babushahi App
-
-