ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਭਾਵਪੂਰਤ ਸ਼ਰਧਾਂਜਲੀਆਂ
ਅਸ਼ੋਕ ਵਰਮਾ
ਬਠਿੰਡਾ, 28 ਸਤੰਬਰ 2026: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੀਲ ਗਰਗ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਅਤੇ ਸੀਨੀਅਰ ਸਪੋਕਸਪਰਸਨ, ਆਮ ਆਦਮੀ ਪਾਰਟੀ ਪੰਜਾਬ, ਵੱਲੋਂ ਆਪਣੀ ਟੀਮ ਸਮੇਤ ਆਰੀਆ ਸਮਾਜ ਚੌਕ, ਬਠਿੰਡਾ ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ’ਤੇ ਫੁੱਲ ਮਾਲਾ ਅਰਪਣ ਕਰਕੇ ਸ਼ਰਧਾ ਅਤੇ ਸਤਿਕਾਰ ਨਾਲ ਸਿਜਦਾ ਕੀਤਾ ਗਿਆ।ਇਸ ਮੌਕੇ ਨੀਲ ਗਰਗ ਨੇ ਕਿਹਾ ਕਿ ਭਗਤ ਸਿੰਘ ਨੂੰ ਯਾਦ ਕਰਨਾ ਸਿਰਫ਼ ਉਨ੍ਹਾਂ ਦੇ ਬੁੱਤ ’ਤੇ ਫੁੱਲ ਚੜ੍ਹਾਉਣਾ ਨਹੀਂ, ਸਗੋਂ ਉਨ੍ਹਾਂ ਦੀ ਸੋਚ ਅਤੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਜੀ ਨੇ ਨੌਜਵਾਨ ਉਮਰ ਵਿੱਚ ਆਪਣਾ ਜੀਵਨ ਦੇਸ਼ ਦੇ ਲੇਖੇ ਲਾ ਦਿੱਤਾ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੇ ਨਾਲ-ਨਾਲ ਇਨਸਾਫ਼, ਬਰਾਬਰੀ, ਸਿੱਖਿਆ, ਤਰਕਸ਼ੀਲ ਸੋਚ ਅਤੇ ਮਨੁੱਖੀ ਸਨਮਾਨ ਦੀ ਸੋਚ ਦਿੱਤੀ।
ਨੀਲ ਗਰਗ ਨੇ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਸਿਰਫ਼ ਭਗਤ ਸਿੰਘ ਜ ਦੀ ਤਸਵੀਰ ਤੱਕ ਸੀਮਤ ਨਾ ਰੱਖਿਆ ਜਾਵੇ, ਬਲਕਿ ਉਨ੍ਹਾਂ ਦੀ ਵਿਚਾਰਧਾਰਾ, ਕਿਤਾਬਾਂ, ਸਿੱਖਿਆ, ਵਿਗਿਆਨਕ ਸੋਚ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਨਾਲ ਜੋੜਿਆ ਜਾਵੇ।ਉਨ੍ਹਾਂ ਕਿਹਾ, “ਸ਼ਹੀਦ ਕਦੇ ਮਰਦੇ ਨਹੀਂ, ਉਹ ਆਪਣੇ ਵਿਚਾਰਾਂ ਰਾਹੀਂ ਹਮੇਸ਼ਾ ਜਿਊਂਦੇ ਰਹਿੰਦੇ ਹਨ। ਭਗਤ ਸਿੰਘ ਜੀ ਸਾਡੇ ਲਈ ਸਿਰਫ਼ ਇਤਿਹਾਸ ਦਾ ਇੱਕ ਪੰਨਾ ਨਹੀਂ, ਸਗੋਂ ਨੌਜਵਾਨਾਂ ਲਈ ਪ੍ਰੇਰਣਾ ਅਤੇ ਪੰਜਾਬ ਦੀ ਵਿਰਾਸਤ ਹਨ।”ਇਸ ਮੌਕੇ ਬਠਿੰਡਾ ਤੋਂ ਕੌਂਸਲਰ ਅਤੇ ਰਾਮਗੜ੍ਹੀਆ ਵੈਲਫੇਅਰ ਬੋਰਡ ਦੀ ਸੀਨੀਅਰ ਵਾਈਸ ਚੇਅਰਪਰਸਨ ਮਨਦੀਪ ਕੌਰ ਰਾਮਗੜ੍ਹੀਆ, ਮੈਡਮ ਰਿਤੂ ਸਵੇਰਾ, ਟ੍ਰੀ ਲਵਰ ਸੋਸਾਇਟੀ ਤੋਂ ਸਲੀਲ ਬਾਂਸਲ, ਮੰਗਲ ਗੋਇਲ, ਸਮਾਈਲ ਐਨਜੀਓ ਤੋਂ ਨਵੀਨ, ਚਮਨ ਲਾਲ ਹੈਪੀ, ਨਵੀਂ ਸ਼ਾਹ ਅਤੇ ਸਨਾਤਨ ਸੇਵਾ ਸਮਿਤੀ ਦੇ ਜ਼ੋਨਲ ਇੰਚਾਰਜ ਜੀਤਪਾਲ ਸ਼ਰਮਾ ਸਮੇਤ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।
- Download Babushahi App
-
-