ਬਹਿਰੀਨ ਵਾਲੀ ਬੀਬੀ ਮਾਮਲੇ ’ਚ AAP ਦੇ ਗੰਭੀਰ ਦੋਸ਼, SGPC ਫੰਡਾਂ ਦੀ ਵਰਤੋਂ ’ਤੇ ਉਠੇ ਸਵਾਲ
Babushahi Network
ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ 2026: ‘ਬਹਿਰੀਨ ਵਾਲੀ ਬੀਬੀ’ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਬਲਤੇਜ ਪੰਨੂ ਨੇ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਗੰਭੀਰ ਦੋਸ਼ ਲਗਾਏ ਹਨ।
ਪੰਨੂ ਨੇ ਦਾਅਵਾ ਕੀਤਾ ਕਿ ਉਕਤ ਮਹਿਲਾ ਨੂੰ ਪੰਜਾਬ ਲਿਆਉਣ ਤੋਂ ਬਾਅਦ SGPC ਦੇ ਸਾਧਨਾਂ ਰਾਹੀਂ ਸਹੂਲਤਾਂ ਦਿੱਤੀਆਂ ਗਈਆਂ। ਉਨ੍ਹਾਂ ਕਥਿਤ ਬੈਂਕ ਰਿਕਾਰਡ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਨੈਸ਼ਨਲ ਬੈਂਕ ਦੇ ਇੱਕ ਖਾਤੇ ਤੋਂ ਮਹਿਲਾ ਦੇ ਖਾਤੇ ਵਿੱਚ 1 ਲੱਖ ਰੁਪਏ ਟਰਾਂਸਫਰ ਕੀਤੇ ਗਏ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ SGPC ਦੀ ਗੱਡੀ, ਡਰਾਈਵਰ ਅਤੇ ਰਹਿਣ ਲਈ ਸਰਾਂ ਦੀ ਸਹੂਲਤ ਮੁਹੱਈਆ ਕਰਵਾਈ ਗਈ। ਪੰਨੂ ਨੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸੁਖਬੀਰ ਸਿੰਘ ਬਾਦਲ ਤੋਂ ਮਾਮਲੇ ’ਤੇ ਸਪੱਸ਼ਟੀਕਰਨ ਮੰਗਿਆ ਹੈ। ਹੁਣ ਸਭ ਦੀ ਨਜ਼ਰ ਸੁਖਬੀਰ ਬਾਦਲ ਅਤੇ SGPC ਦੇ ਅਧਿਕਾਰਤ ਜਵਾਬ ’ਤੇ ਹੈ।
- Download Babushahi App
-
-