BREAKING- ਭਾਰਤ ਦੇ ਰਾਸ਼ਟਰਪਤੀ ਆਉਣਗੇ ਪੰਜਾਬ!
ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਆਨੰਦਪੁਰ ਸਾਹਿਬ 'ਚ 6 ਅਕਤੂਬਰ ਨੂੰ ‘ਨੋ ਡਰੋਨ’ ਅਤੇ ‘ਨੋ ਫਲਾਈ’ ਜ਼ੋਨ ਲਾਗੂ
ਰਾਸ਼ਟਰਪਤੀ ਦੇ ਦੌਰੇ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਸਬ-ਡਵੀਜ਼ਨ 'ਚ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ
ਮਨਪ੍ਰੀਤ ਸਿੰਘ
ਰੂਪਨਗਰ, 1 ਅਕਤੂਬਰ 2026 ਰਾਸ਼ਟਰਪਤੀ ਭਾਰਤ ਸਰਕਾਰ ਸ਼੍ਰੀਮਤੀ ਦਰੋਪਦੀ ਮੁਰਮੂ ਦੇ 6 ਅਕਤੂਬਰ 2026 ਨੂੰ ਦਸਮੇਸ਼ ਮਾਰਸ਼ਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੌਰੇ ਅਤੇ ਇਸ ਉਪਰੰਤ ਮਾਤਾ ਸ੍ਰੀ ਨੈਣਾ ਦੇਵੀ ਮੰਦਰ, ਹਿਮਾਚਲ ਪ੍ਰਦੇਸ਼ ਵਿਖੇ ਨਤਮਸਤਕ ਹੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਸਬ-ਡਵੀਜ਼ਨ ਵਿੱਚ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਅਨੁਸਾਰ 6 ਅਕਤੂਬਰ, 2026 ਨੂੰ ਸ੍ਰੀ ਅਨੰਦਪੁਰ ਸਾਹਿਬ ਸਬ-ਡਵੀਜ਼ਨ ਦੇ ਖੇਤਰ ਵਿੱਚ ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਰਹੇਗੀ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਇਨ੍ਹਾਂ ਹੁਕਮਾਂ ਤੋਂ ਸੀਨੀਅਰ ਪੁਲਿਸ ਕਪਤਾਨ, ਰੂਪਨਗਰ ਅਤੇ ਮਿਲਟਰੀ ਫੋਰਸ ਨੂੰ ਛੋਟ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
6 ਅਕਤੂਬਰ ਨੂੰ ‘ਨੋ ਡਰੋਨ ਜ਼ੋਨ’ ਅਤੇ ‘ਨੋ ਫਲਾਈ ਜ਼ੋਨ’ ਘੋਸ਼ਿਤ
ਰਾਸ਼ਟਰਪਤੀ ਭਾਰਤ ਸ਼੍ਰੀਮਤੀ ਦਰੋਪਦੀ ਮੁਰਮੂ ਦੀ 6 ਅਕਤੂਬਰ 2026 ਨੂੰ ਦਸ਼ਮੇਸ਼ ਮਾਰਸ਼ਲ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਮਦ ਅਤੇ ਇਸ ਉਪਰੰਤ ਮਾਤਾ ਸ੍ਰੀ ਨੈਣਾ ਦੇਵੀ ਮੰਦਰ, ਹਿਮਾਚਲ ਪ੍ਰਦੇਸ਼ ਵਿਖੇ ਜਾਣ ਦੇ ਮੱਦੇਨਜ਼ਰ ਰਾਸ਼ਟਰਪਤੀ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਖੇਤਰ ਵਿੱਚ 6 ਅਕਤੂਬਰ ਨੂੰ ‘ਨੋ ਡਰੋਨ ਜ਼ੋਨ’ ਅਤੇ ‘ਨੋ ਫਲਾਈ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਦੇ ਨਿਰਧਾਰਤ ਖੇਤਰ ਵਿੱਚ ਡਰੋਨ ਅਤੇ ਹੋਰ ਉਡਣ ਵਾਲੇ ਉਪਕਰਨਾਂ ਦੀ ਵਰਤੋਂ ’ਤੇ ਪਾਬੰਦੀ ਰਹੇਗੀ। ਇਨ੍ਹਾਂ ਹੁਕਮਾਂ ਤੋਂ ਕੇਵਲ ਸੀਨੀਅਰ ਪੁਲਿਸ ਕਪਤਾਨ, ਰੂਪਨਗਰ ਅਤੇ ਫੌਜੀ ਬਲਾਂ ਨੂੰ ਛੋਟ ਹੋਵੇਗੀ। ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ ਅਤੇ 6 ਅਕਤੂਬਰ 2026 ਨੂੰ ਪ੍ਰਭਾਵੀ ਰਹਿਣਗੇ।
- Download Babushahi App
-
-