ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਫਤਹਿਗੜ੍ਹ ਸਾਹਿਬ ਤੋਂ ਤਲਵੰਡੀ ਸਾਬੋ ਤੱਕ ਕੱਢਿਆ ਜਾਵੇਗਾ ਮਾਰਚ
ਕੌਮੀ ਇਨਸਾਫ਼ ਮੋਰਚੇ ਦੀ ਪੰਜਾਬ ਵਾਸੀਆਂ, ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਨੂੰ ਸ਼ਮੂਲੀਅਤ ਦੀ ਅਪੀਲ
ਚੰਡੀਗੜ੍ਹ, 1 ਅਕਤੂਬਰ 2026- ਬੰਦੀ ਸਿੰਘਾਂ ਦੀ ਰਿਹਾਈ ਸਮੇਤ ਵੱਖ-ਵੱਖ ਸਿੱਖ ਮਸਲਿਆਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 2 ਅਕਤੂਬਰ ਨੂੰ ਵਿਸ਼ਾਲ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਇਹ ਮਾਰਚ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ 3 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚੇਗਾ।
ਮੋਰਚੇ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਕਈ ਸਿੱਖ ਬੰਦੀ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਦੀ ਰਿਹਾਈ ਮੋਰਚੇ ਦੀਆਂ ਪ੍ਰਮੁੱਖ ਮੰਗਾਂ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਸਿੱਖ ਭਾਈਚਾਰੇ ਨਾਲ ਸਬੰਧਤ ਹੋਰ ਮੁੱਦੇ ਵੀ ਉਠਾਏ ਜਾਣਗੇ।
ਮੋਰਚੇ ਦੇ ਆਗੂਆਂ ਅਨੁਸਾਰ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਲੰਮੇ ਸਮੇਂ ਤੋਂ ਮੋਰਚਾ ਜਾਰੀ ਹੈ। ਉਨ੍ਹਾਂ ਪੰਜਾਬ ਵਾਸੀਆਂ, ਧਾਰਮਿਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮੋਰਚੇ ਨੇ ਕਿਹਾ ਕਿ ਇਸ ਰਾਹੀਂ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਈਆਂ ਜਾਣਗੀਆਂ।
- Download Babushahi App
-
-