BREAKING- ਚਿਤਕਾਰਾ ਯੂਨੀਵਰਸਿਟੀ ਮਾਮਲਾ: ਪਟਿਆਲਾ ਪੁਲਿਸ ਵੱਲੋਂ ਦੋ ਨੌਜਵਾਨ ਗ੍ਰਿਫ਼ਤਾਰ
Babushahi Network
ਚੰਡੀਗੜ੍ਹ, 2 ਅਕਤੂਬਰ 2026- ਚਿਤਕਾਰਾ ਯੂਨੀਵਰਸਿਟੀ ਵਿੱਚ 25-26 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਹੋਏ ਵਿਦਿਆਰਥੀ ਹੰਗਾਮੇ ਦੇ ਮਾਮਲੇ ਵਿੱਚ ਪਟਿਆਲਾ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਮੁਲਜ਼ਮਾਂ ’ਤੇ ਸੋਸ਼ਲ ਮੀਡੀਆ ਰਾਹੀਂ ਗੁੰਮਰਾਹਕੁੰਨ ਅਫਵਾਹਾਂ ਫੈਲਾਉਣ ਅਤੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਹਨ।
ਪਟਿਆਲਾ ਪੁਲੀਸ ਦੇ ਬੁਲਾਰੇ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨੰਗਲ ਵਾਸੀ ਹਿਮਾਂਸ਼ੂ ਅਤੇ ਅੰਬਾਲਾ ਵਾਸੀ ਆਰੀਅਨ ਵਜੋਂ ਹੋਈ ਹੈ। ਪੁਲੀਸ ਅਨੁਸਾਰ ਦੋਵਾਂ ਦੀ ਸੋਸ਼ਲ ਮੀਡੀਆ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲੀਸ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕਥਿਤ ਤੌਰ ’ਤੇ ਅਫਵਾਹਾਂ ਅਤੇ ਗੁੰਮਰਾਹਕੁੰਨ ਜਾਣਕਾਰੀ ਪ੍ਰਸਾਰਿਤ ਕੀਤੀ ਗਈ, ਜਿਸ ਨਾਲ ਵਿਦਿਆਰਥੀਆਂ ਵਿੱਚ ਤਣਾਅ ਪੈਦਾ ਹੋਣ ਦੀ ਸਥਿਤੀ ਬਣੀ। ਇਸ ਸਬੰਧੀ ਪੁਲੀਸ ਵੱਲੋਂ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
- Download Babushahi App
-
-