ਕਿਸਾਨਾਂ ਦੀ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦ ਕਰਨ ਲਈ ਸਰਕਾਰ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ, ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ
ਰੋਹਿਤ ਗੁਪਤਾ
ਬਟਾਲਾ, 2 ਅਕਤੂਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾਣਾ ਮੰਡੀ ਬਟਾਲਾ ਪਹੁੰਚੇ ਅਤੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਆੜ੍ਹਤੀ ਐਸ਼ੋਸੀਏਸ਼ਨ ਦੇ ਪ੍ਰਧਾਨ ਗੁਰਬਿੰਦਰ ਸਿੰਘ ਜੌਲੀ ਅਤੇ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਸ਼ੀਜਨ ਨੂੰ ਮੁੱਖ ਰੱਖਦਿਆਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਸਬੰਧਤ ਅਧਿਕਾਰੀਆਂ ਅਤੇ ਆੜਤੀਆ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕੋਈ ਮੁਸ਼ਕਿਲ ਨਾ ਆਵੇ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਫਸਲ ਨੂੰ ਸੁਕਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦ ਕਰਨ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ।
ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਪੰਜਾਬ ਸਰਕਾਰ ਵਲੋਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਸੁਚਾਰੂ ਢੰਗ ਨਾਲ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਨਿਯਮਿਤ ਸਮੇਂ ਅੰਦਰ ਫਸਲ ਦੀ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਸੁਨਿਸ਼ਚਿਤ ਕੀਤਾ ਗਿਆ ਹੈ।
- Download Babushahi App
-
-