Big Breaking: ਤਰਨਤਾਰਨ ਸਰਹੱਦ ’ਤੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨਾਕਾਮ, BSF ਨੇ ਦੋ ਘੁਸਪੈਠੀਆਂ ਨੂੰ ਕੀਤਾ ਢੇਰ
Babushahi Network
ਤਰਨਤਾਰਨ/ਚੰਡੀਗੜ੍ਹ, 2 ਅਕਤੂਬਰ 2026- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਤਰਨਤਾਰਨ ਜ਼ਿਲ੍ਹੇ ਵਿੱਚ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਦੋ ਸ਼ੱਕੀ ਅੱਤਵਾਦੀਆਂ ਨੂੰ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਗੋਲੀਬਾਰੀ ਦੌਰਾਨ ਮਾਰ ਦਿੱਤਾ।
ਜਾਣਕਾਰੀ ਮੁਤਾਬਕ, ਸਰਹੱਦ ’ਤੇ ਤਾਇਨਾਤ BSF ਜਵਾਨਾਂ ਨੂੰ ਦੋ ਵਿਅਕਤੀਆਂ ਦੀ ਸ਼ੱਕੀ ਹਿਲਜੁਲ ਨਜ਼ਰ ਆਈ। ਜਵਾਨਾਂ ਵੱਲੋਂ ਉਨ੍ਹਾਂ ਨੂੰ ਰੁਕਣ ਅਤੇ ਵਾਪਸ ਜਾਣ ਦੀ ਚੇਤਾਵਨੀ ਦਿੱਤੀ ਗਈ। ਚੇਤਾਵਨੀ ਦੇ ਬਾਵਜੂਦ ਜਦੋਂ ਉਹ ਭਾਰਤੀ ਖੇਤਰ ਵੱਲ ਵਧਦੇ ਰਹੇ ਤਾਂ BSF ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਕਾਰਵਾਈ ਵਿੱਚ ਦੋਵੇਂ ਘੁਸਪੈਠੀਏ ਮਾਰੇ ਗਏ।
ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਤਰਨਤਾਰਨ ਸਮੇਤ ਸਰਹੱਦੀ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਹੈ। ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ ਅਤੇ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।
ਸੁਰੱਖਿਆ ਬਲਾਂ ਵੱਲੋਂ ਸਰਹੱਦ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਘੁਸਪੈਠ ਜਾਂ ਸ਼ੱਕੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
- Download Babushahi App
-
-