ਵਲਟੋਹਾ ਨੇ ਕਥਿਤ ਆਡੀਓ ਨੂੰ ਦੱਸਿਆ AI ਜੈਨਰੇਟਡ, ਹਾਈਕੋਰਟ ਜਾਂ ਸੁਪਰੀਮ ਕੋਰਟ ਦੇ ਜੱਜ ਤੋਂ ਜਾਂਚ ਦੀ ਮੰਗ
ਅੰਮ੍ਰਿਤਸਰ, 3 ਅਕਤੂਬਰ 2026: ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਬਹਿਰੀਨ ਦੀ ਮਹਿਲਾ ਨਾਲ ਸਬੰਧਤ ਕਥਿਤ ਆਡੀਓ ਰਿਕਾਰਡਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ AAP ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ ਵਲਟੋਹਾ ਨੇ ਦੋਸ਼ ਲਾਇਆ ਕਿ ਸਰਕਾਰ ਭਖਦੇ ਮੁੱਦਿਆਂ ਦਾ ਜਵਾਬ ਦੇਣ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰੀਬ 4 ਲੱਖ ਕਰੋੜ ਰੁਪਏ ਦਾ ਕਰਜ਼ਾ ਹੋਣ ਦੇ ਬਾਵਜੂਦ ਸਰਕਾਰ ਇਨ੍ਹਾਂ ਮੁੱਦਿਆਂ ’ਤੇ ਜਵਾਬ ਦੇਣ ਦੀ ਥਾਂ ਸਿਆਸੀ ਮਾਮਲਿਆਂ ਨੂੰ ਉਭਾਰ ਰਹੀ ਹੈ। ‘ਆਪ’ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਵੱਲੋਂ ਜਾਰੀ ਕੀਤੀ ਗਈ ਕਥਿਤ ਆਡੀਓ ’ਤੇ ਪ੍ਰਤੀਕਿਰਿਆ ਦਿੰਦਿਆਂ ਵਲਟੋਹਾ ਨੇ ਦਾਅਵਾ ਕੀਤਾ ਕਿ ਇਹ AI ਜੈਨਰੇਟਡ ਹੈ। ਉਨ੍ਹਾਂ ਇਸ ਦੀ ਨਿਰਪੱਖ ਜਾਂਚ ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ।
ਵਲਟੋਹਾ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਵੀ ਅਵਿਸ਼ਵਾਸ ਜ਼ਾਹਰ ਕੀਤਾ। ਉਨ੍ਹਾਂ ਬਹਿਰੀਨ ਦੀ ਮਹਿਲਾ ’ਤੇ ‘ਆਪ’ ਦੇ ਹੱਥਾਂ ਦੀ ਕਠਪੁਤਲੀ ਬਣਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਕਾਲੀ ਆਗੂ ਉਸ ਨੂੰ ਪੰਜਾਬ ਲਿਆਉਣ ਜਾਂ ਉਸ ਦੀਆਂ ਟਿਕਟਾਂ ਬੁੱਕ ਕਰਵਾਉਣ ਵਿੱਚ ਸ਼ਾਮਲ ਹੋਣ ਦਾ ਸਬੂਤ ਪੇਸ਼ ਕਰੇ ਤਾਂ ਉਹ ਜਨਤਕ ਤੌਰ ’ਤੇ ਮੁਆਫ਼ੀ ਮੰਗਣਗੇ।
- Download Babushahi App
-
-