ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੀ, ਵਰਕਰਾਂ ਵਿੱਚ ਭਾਰੀ ਉਤਸ਼ਾਹ - ਰਵਿੰਦਰ ਸਿੰਘ ਟੁਰਨਾ
ਬਲਵਿੰਦਰ ਸਿੰਘ ਧਾਲੀਵਾਲ
*ਨਕੋਦਰ, 3 ਅਕਤੂਬਰ 2026:* ਪੰਜਾਬ ਕਾਂਗਰਸ ਦੇ ਸੀਨੀਅਰ ਨੌਜਵਾਨ ਆਗੂ ਰਵਿੰਦਰ ਸਿੰਘ ਟੁਰਨਾ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਪਾਰਟੀ ਲਈ ਇੱਕ ਇਤਿਹਾਸਕ ਫੈਸਲਾ ਸਾਬਤ ਹੋਵੇਗੀ।
ਆਪਣੇ ਪ੍ਰੈਸ ਬਿਆਨ ਵਿੱਚ ਰਵਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਹਾਈਕਮਾਂਡ ਸ਼੍ਰੀਮਤੀ ਸੋਨੀਆ ਗਾਂਧੀ ਜੀ, ਰਾਹੁਲ ਗਾਂਧੀ ਜੀ ਅਤੇ ਮਲਿਕਾਰਜੁਨ ਖੜਗੇ ਜੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਪੰਜਾਬ ਦੀ ਧਰਤੀ ਦੇ ਸੱਚੇ ਸਪੂਤ, ਇਮਾਨਦਾਰ ਤੇ ਬੇਦਾਗ ਛਵੀ ਵਾਲੇ ਆਗੂ ਪਰਗਟ ਸਿੰਘ ਜੀ 'ਤੇ ਭਰੋਸਾ ਜਤਾਇਆ ਹੈ।
ਟੁਰਨਾ ਨੇ ਕਿਹਾ ਕਿ ਪਰਗਟ ਸਿੰਘ ਜੀ ਕੋਈ ਸਾਧਾਰਨ ਨੇਤਾ ਨਹੀਂ ਹਨ। ਉਹ ਦੋ ਵਾਰ ਓਲੰਪੀਅਨ, ਅਰਜੁਨਾ ਐਵਾਰਡੀ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਹੇ ਹਨ। ਉਹਨਾਂ ਨੇ ਖੇਡ ਦੇ ਮੈਦਾਨ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਰਾਜਨੀਤੀ ਵਿੱਚ ਵੀ ਉਹ ਉਸੇ ਇਮਾਨਦਾਰੀ ਅਤੇ ਜੁਝਾਰੂਪਣ ਨਾਲ ਕੰਮ ਕਰਦੇ ਹਨ। ਉਹ ਹਮੇਸ਼ਾ ਸੱਚ ਦੀ ਰਾਜਨੀਤੀ ਕਰਦੇ ਹਨ ਅਤੇ ਕਦੇ ਵੀ ਛਲ-ਕਪਟ ਦੀ ਰਾਜਨੀਤੀ ਦਾ ਸਹਾਰਾ ਨਹੀਂ ਲੈਂਦੇ।
ਉਹਨਾਂ ਕਿਹਾ ਕਿ ਪਰਗਟ ਸਿੰਘ ਜੀ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਦੇ ਹਨ। ਉਹ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਮੁੱਦਿਆਂ ਨੂੰ ਬਹੁਤ ਹੀ ਗੰਭੀਰਤਾ ਨਾਲ ਚੁੱਕਦੇ ਰਹੇ ਹਨ। ਉਹਨਾਂ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਅਦਭੁਤ ਸਮਰੱਥਾ ਹੈ।
ਰਵਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪਾਰਟੀ ਵਿੱਚ ਜੋ ਗੁੱਟਬਾਜ਼ੀ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਸਨ, ਉਹ ਪਰਗਟ ਸਿੰਘ ਜੀ ਦੇ ਪ੍ਰਧਾਨ ਬਣਨ ਨਾਲ ਖਤਮ ਹੋ ਜਾਣਗੀਆਂ। ਉਹ ਸਾਰੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੂੰ ਇੱਕ ਮੰਚ 'ਤੇ ਇਕੱਠਾ ਕਰਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਕੰਮ ਕਰਨਗੇ। ਉਹਨਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ਵਿੱਚ ਨਵੀਂ ਊਰਜਾ, ਨਵਾਂ ਜੋਸ਼ ਅਤੇ ਨਵਾਂ ਉਤਸ਼ਾਹ ਆਇਆ ਹੈ।
ਉਹਨਾਂ ਅੱਗੇ ਕਿਹਾ ਕਿ ਅੱਜ ਪੰਜਾਬ ਨੂੰ ਪਰਗਟ ਸਿੰਘ ਜੀ ਵਰਗੇ ਸਾਫ਼-ਸੁਥਰੇ ਅਤੇ ਸੂਝਵਾਨ ਆਗੂ ਦੀ ਬਹੁਤ ਲੋੜ ਹੈ। ਸਾਨੂੰ ਪੂਰਾ ਯਕੀਨ ਹੈ ਕਿ ਉਹਨਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨਕੋਦਰ ਤੋਂ ਲੈ ਕੇ ਪੂਰੇ ਪੰਜਾਬ ਵਿੱਚ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰੇਗੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।
ਇਸ ਮੌਕੇ ਉਹਨਾਂ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਰਗਟ ਸਿੰਘ ਜੀ ਦੀ ਅਗਵਾਈ ਹੇਠ ਇੱਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ।
- Download Babushahi App
-
-