ਵਿਧਾਨ ਸਭਾ ਚੋਣਾਂ ਨੇੜੇ ਆਉਣ ਨੂੰ ਦੇਖਦਿਆਂ ਵਪਾਰੀਆਂ ਨੂੰ ਪਲੋਸਣ ਲੱਗੀ ਪੰਜਾਬ ਸਰਕਾਰ
ਅਸ਼ੋਕ ਵਰਮਾ
ਬਠਿੰਡਾ, 5 ਅਕਤੂਬਰ 2026 : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਣ ਨੂੰ ਵੇਖਦਿਆਂ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ੍ਰੀ ਬਿਕਰਮ ਲਵਲੀ, ਵੱਖ-ਵੱਖ ਵਿਭਾਗਾਂ ਦੇ ਮੁਖੀ, ਵਪਾਰੀਆਂ ਅਤੇ ਦੁਕਾਨਦਾਰਾਂ ਨੇ ਇਸ ਵਿਸ਼ੇਸ਼ ਮੀਟਿੰਗ ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਬਠਿੰਡਾ ਵਿੱਚ ਕੰਮ ਕਰ ਰਹੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।
ਮੀਟਿੰਗ ਦੌਰਾਨ ਪੁਲਿਸ, ਨਗਰ ਨਿਗਮ, ਬਿਜਲੀ ਬੋਰਡ, ਸਥਾਨਕ ਸਰਕਾਰਾਂ, ਉਦਯੋਗ ਵਿਭਾਗ, ਲੇਬਰ ਵਿਭਾਗ ਆਦਿ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਦੌਰਾਨ ਵਪਾਰੀਆਂ ਨਾਲ ਜੁੜੇ ਮੁੱਦੇ ਜਿਵੇਂ ਕਿ ਬਾਜ਼ਾਰਾਂ ਦੀ ਸਫ਼ਾਈ, ਵੱਖ-ਵੱਖ ਥਾਵਾਂ ਤੇ ਸੜ੍ਹਕਾਂ ਸਬੰਧੀ ਕੰਮ, ਬਿਜਲੀ ਦੀ ਸਪਲਾਈ ਨੂੰ ਲੈ ਕੇ ਸਮੱਸਿਆਵਾਂ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇੰਡਸਟਰੀਅਲ ਏਰੀਆ ਨਾਲ ਸਬੰਧਤ ਮੁੱਦਿਆਂ ਸਬੰਧੀ ਵਿਚਾਰ ਚਰਚਾ ਕਰਨ ਤੋਂ ਇਲਾਵਾ ਚੇਅਰਮੈਨ ਸ਼੍ਰੀ ਲਵਲੀ ਨੇ ਕਿਹਾ ਕਿ ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕਰਨਾ ਅਤੇ ਵਪਾਰਕ ਮਾਹੌਲ ਨੂੰ ਸੌਖਾ ਅਤੇ ਪਾਰਦਰਸ਼ੀ ਬਣਾਉਣਾ ਹੈ। ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਮਿਲ ਰਿਹਾ ਹੈ।
- Download Babushahi App
-
-