ਡੀਸੀ ਦਫਤਰ ਅੱਗੇ ਸ਼ੁਰੂ ਕੀਤੇ ਮੋਰਚੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਫੂਕਿਆ ਪੁਤਲਾ
ਅਸ਼ੋਕ ਵਰਮਾ
ਬਠਿੰਡਾ , 5 ਅਕਤੂਬਰ 2026: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਸੱਦੇ ਨੂੰ ਲਾਗੂ ਕਰਦਿਆਂ ਅੱਜ ਜ਼ਿਲ੍ਹਾ ਬਠਿੰਡਾ ਨੇ ਪੁਤਲਾ ਫੂਕ ਮੁਜ਼ਾਰਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਦੇ ਦਫਤਰ ਦਾ ਘਿਰਾਓ ਸੁਰੂ ਕਰ ਦਿੱਤਾ ਹੈ।ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲਾ ਪ੍ਹਧਾਨ ਸਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ,ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ,ਔਰਤ ਆਗੂ ਹਰਿੰਦਰ ਕੌਰ ਬਿੰਦੂ, ਮਾਲਣ ਕੌਰ ਕੋਠਾ ਗੁਰੂ, ਪਰਮਜੀਤ ਕੌਰ ਪਿੱਥੋ ਅਤੇ ਹਰਪ੍ਰੀਤ ਕੌਰ ਜੇਠੂਕੇ ਨੇ ਕਿਹਾ ਕਿ ਕਿਸਾਨਾਂ ਮਜਦੂਰਾਂ ਦੀਆਂ 13 ਮੰਗਾਂ ਲਈ ਪਹਿਲਾਂ 30 ਅਗਸਤ ਤੋਂ 16 ਦਿਨ ਲਗਾਤਾਰ ਡੀ ਸੀ ਦਫਤਰਾਂ ਅੱਗੇ ਦਿਨ ਰਾਤ ਦੇ ਧਰਨੇ ਲਾਏ ਪਰ ਸਰਕਾਰ ਨੇ ਮੰਗਾਂ ਪ੍ਰਤੀ ਚੁੱਪ ਧਾਰੀ ਹੋਈ ਹੈ।
ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਚ ਮੁੜ ਲਿਆਂਦੀ ਜਾ ਰਹੀ ਲੈਂਡ ਪੁਲਿੰਗ ਪਾਲਿਸੀ ਰੱਦ ਕੀਤੀ ਜਾਵੇ ,ਕਿਸਾਨ ਅੰਦੋਲਨ ਅਤੇ ਪਰਾਲੀ ਨਾਲ ਸੰਬੰਧਿਤ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਪੁਲਿਸ ਜਬਰ ਦੇ ਹੱਥ ਕੰਡੇ ਵਰਤਣੇ ਬੰਦ ਕੀਤੇ ਜਾਣਗੇ,ਆਬਾਦਕਾਰਾਂ ਅਤੇ ਜਮੀਨਾਂ ਤੇ ਕਾਬਜ਼ ਮਾਲਕ ਕਿਸਾਨਾਂ ਮਜ਼ਦੂਰਾਂ ਨੂੰ ਮਾਲਕੀ ਦੇਣ ਦਾ ਕਾਨੂੰਨ ਬਣਾਇਆ ਜਾਵੇ,ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ ਅਤੇ ਸੂਦਖੋਰੀ ਨੂੰ ਨੱਥ ਪਾਉਂਦਾ ਕਿਸਾਨ ਮਜ਼ਦੂਰ ਪੱਖੀ ਕਰਜਾ ਕਾਨੂੰਨ ਬਣਾਇਆ ਜਾਵੇ, ਕਰਜੇ ਅਤੇ ਆਰਥਿਕ ਤੰਗੀਆਂ ਤੋਂ ਪੀੜਤ ਖੁਦਕੁਸ਼ੀਆਂ ਕਰ ਚੁੱਕੇ ਮੈਂਬਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜਾ ਦੇਣ ਦਾ ਕਾਨੂੰਨ ਬਣਾਇਆ ਜਾਵੇ, ਖੇਤੀ ਵਿਭਿੰਨਤਾ ਲਿਆ ਕੇ ਪਾਣੀ ਅਤੇ ਵਾਤਾਵਰਨ ਬਚਾਓ ਪੱਖੀ ਖੇਤੀ ਨੀਤੀ ਲਾਗੂ ਕੀਤਾ ਜਾਵੇ, ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕੀਤੇ ਜਾਣ,ਹੜਾਂ ਤੇ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦਾ ਕਾਸ਼ਤਕਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਖਾਤਰ ਵਿਸ਼ੇਸ਼ ਬਜਟ ਦਾ ਪ੍ਰਬੰਧ ਕੀਤਾ ਜਾਵੇ ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਮੰਗਾਂ ਕਿ ਕੀਤਾ ਜਾ ਰਿਹਾ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ, ਦੂਜੇ ਦੇਸਾਂ ਨਾਲ ਕੀਤੀਆਂ ਲੋਕ ਵਿਰੋਧੀ ਸਾਰੀਆਂ ਸੰਧੀਆਂ ਰੱਦ ਕਰਵਾਉਣ,ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਤੇ ਜੀ ਰਾਮ ਜੀ ਵਰਗੇ ਨਵੇਂ ਲੋਕ ਦੋਖੀ ਕਾਨੂੰਨ ਰੱਦ ਕਰਵਾਉਣ ,ਮਹਿੰਗਾਈ ਵਧਾਉਣ ਦੇ ਸਾਰੇ ਕਦਮ ਰੋਕੋ, ਤੇਲ, ਗੈਸ, ਖੰਡ, ਖਾਦਾਂ ਤੇ ਹੋਰਨਾਂ ਕੀਮਤਾਂ 'ਚ ਕੀਤੇ ਵਾਧੇ ਵਾਪਸ ਲੈਣ,ਸਰਕਾਰੀ ਜਾਇਦਾਦਾਂ ਵੇਚਣਾ ਬੰਦ ਕਰੋ,ਸਾਰੀਆਂ ਫਸਲਾਂ 'ਤੇ ਸੀ 2+50% ਫਾਰਮੂਲੇ ਨਾਲ ਐਮ ਐਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ। ਸਰਬ ਵਿਆਪਕ ਜਨਤਕ ਵੰਡ ਪ੍ਰਣਾਲੀ (PDS) ਨੂੰ ਲਾਗੂ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ। ਕਿਸਾਨ ਆਗੂਆਂ ਨੇ ਹਾੜੀ ਦੀਆਂ ਫਸਲਾਂ ਦੀਆਂ ਕੀਮਤਾਂ ਵਿੱਚ ਵਾਧਾ ਕਿਸਾਨਾਂ ਨੂੰ ਖੇਤੀ ਚੋਂ ਬਾਹਰ ਕਰਨ ਅਤੇ ਅਮਰੀਕਾ ਦਾ ਅਨਾਜ ਭਾਰਤ ਦੀਆਂ ਮੰਡੀਆਂ ਵਿੱਚ ਵੇਚਣ ਦੀ ਖੁੱਲ੍ਹ ਦੇਣ ਦੀ ਦੀ ਨੀਤੀ ਕਰਾਰ ਦਿੱਤਾ।
ਕਿਸਾਨ ਆਗੂਆਂ ਨੇ ਮੰਗ ਕੀਤੀ ਤੇ ਕਣਕ ਦੇ ਭਾਅ ਵਿੱਚ ਡਾਕਟਰ ਸਵਾਮੀ ਨਾਥਨ ਕਮਿਸ਼ਨ ਦੀਆਂ ਸਿਫਾ਼ਾਰਸ਼ਾਂ ਮੁਤਾਬਿਕ C2 +50% ਮੁਨਾਫੇ ਦੇ ਹਿਸਾਬ ਨਾਲ ਕੀਮਤ ਮਿਥ ਕੇ ਸਰਕਾਰੀ ਖਰੀਦ ਦੀ ਗਰੰਟੀ ਕੀਤੀ ਜਾਵੇ ਅਤੇ ਗਰੀਬ ਲੋਕਾਂ ਲਈ ਮੁਫਤ ਜਾਂ ਸਸਤਾ ਅਨਾਜ ਦੇਣ ਲਈ ਜਨਤਕ ਵੰਡ ਪ੍ਰਣਾਲੀ ਨੂੰ ਮਜਬੂਤ ਕਰਦਿਆਂ ਇਹ ਸਕੀਮ ਅਧੀਨ ਕਣਕ ਦਾ ਵਿਸ਼ੇਸ਼ ਭੰਡਾਰ ਕਰਨ ਦਾ ਵੀ ਪ੍ਰਬੰਧ ਕੀਤਾ ਜਾਵੇ। ਅੱਜ ਦੇ ਇਕੱਠ ਬਲਾਕਾਂ ਦੇ ਆਗੂਆਂ ਤੋਂ ਇਲਾਵਾ ਟੀ ਐਸ ਯੂ ਦੇ ਆਗੂ ਚੰਦਰ ਸ਼ਰਮਾਂ ਨੇ ਵੀ ਸੰਬੋਧਨ ਕੀਤਾ।
- Download Babushahi App
-
-