ਦੋਰਾਹਾ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਰਸਮੀ ਉਦਘਾਟਨ
Ravinder Singh
ਖੰਨਾ, 5 ਅਕਤੂਬਰ 2026 : ਪੁਲਿਸ ਜ਼ਿਲ੍ਹਾ ਖੰਨਾ ਅਧੀਨ ਦੋਰਾਹਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦਾ ਰਸਮੀ ਉਦਘਾਟਨ ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸ.ਗੁਰਦਰਸ਼ਨ ਸਿੰਘ ਕੁਹਲੀ ਵੱਲੋਂ ਕੀਤਾ ਗਿਆ। ਐਡਵੋਕੇਟ ਕੁਹਲੀ ਨੇ ਆੜ੍ਹਤੀ ਰਾਮ ਸਿੰਘ ਰਘਬੀਰ ਸਿੰਘ ਦੀ ਦੁਕਾਨ ਤੇ ਪਿੰਡ ਜਸਪਾਲੋਂ ਦੇ ਕਿਸਾਨ ਸਤਿੰਦਰ ਪਾਲ ਸਿੰਘ ਦੇ ਕਿਸਾਨ ਦੀ ਢੇਰੀ ਦੀ ਬੋਲੀ ਲਗਾ ਕੇ ਸਰਕਾਰੀ ਖਰੀਦ ਸ਼ੁਰੂ ਕਰਵਾਈ.ਇਸ ਮੌਕੇ ਉਨ੍ਹਾਂ ਮੰਡੀ ਵਿੱਚ ਇਕੱਤਰ ਹੋਏ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਝੋਨੇ ਦੀ ਖਰੀਦ ਪ੍ਰਕਿਰਿਆ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।ਐਡਵੋਕੇਟ ਗੁਰਦਰਸ਼ਨ ਸਿੰਘ ਕੁਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸੁਚੱਜੀ ਖਰੀਦ ਅਤੇ ਮੰਡੀਕਰਨ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਵੇਚੀ ਗਈ ਫ਼ਸਲ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ ਅਤੇ ਖਰੀਦੇ ਗਏ ਝੋਨੇ ਦੀ ਲਿਫਟਿੰਗ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 17 ਫੀਸਦੀ ਤੱਕ ਨਮੀ ਵਾਲਾ ਝੋਨਾ ਹੀ ਸਰਕਾਰੀ ਖਰੀਦ ਲਈ ਯੋਗ ਹੋਵੇਗਾ। ਇਸ ਲਈ ਕਿਸਾਨ ਖੱਜਲ-ਖੁਆਰੀ ਤੋਂ ਬਚਣ ਲਈ ਸਾਫ਼ ਅਤੇ ਸੁੱਕਾ ਝੋਨਾ ਹੀ ਮੰਡੀ ਵਿੱਚ ਵਿਕਰੀ ਲਈ ਲੈ ਕੇ ਆਉਣ।
- Download Babushahi App
-
-