ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ
ਨਵੀਂ ਦਿੱਲੀ 5 ਅਕਤੂਬਰ (ਮਨਮੋਹਨ ਸਿੰਘ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਅੱਜ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਗੁਰਮਰਿਆਦਾ ਅਨੁਸਾਰ ਕਰਵਾਇਆ ਗਿਆ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਨਤਮਸਤਕ ਹੋ ਕੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨਾਂ ਸਮੇਤ ਹਾਜ਼ਰੀ ਭਰਨ ਅਤੇ ਗੁਰੂ ਘਰ ਵਿਖੇ ਜੁੜੀਆਂ ਸੰਗਤਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵੇਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਸੱਚ, ਨਾਮ ਸਿਮਰਨ, ਕਿਰਤ ਕਰਨ, ਵੰਡ ਛਕਣ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਇਆ ਗਿਆ ਸਰਬ ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦਾ ਮਾਰਗ ਅੱਜ ਵੀ ਸਮਾਜ ਲਈ ਚਾਨਣ ਮੁਨਾਰਾ ਹੈ।
- Download Babushahi App
-
-