ਵਿਕਸਿਤ ਭਾਰਤ ਦੀ ਉਸਾਰੀ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ: ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ
ਲੁਧਿਆਣਾ, 7 ਅਕਤੂਬਰ: ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਸੀਨੀਅਰ ਨੇਤਾ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਨੇ ਕੇਂਦਰੀ ਮੰਤਰੀ ਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਕੌਮੀ ਪ੍ਰਧਾਨ ਸ਼੍ਰੀ ਚਿਰਾਗ ਪਾਸਵਾਨ ਜੀ ਵੱਲੋਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਵੀਂ ਸ਼ਲਾਘਾ ਕੀਤੀ ਹੈ।
ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਖਾਤਿਆਂ, ਖਾਸ ਕਰਕੇ ਐਕਸ ਉੱਤੇ ਕੀਤੀ ਇੱਕ ਪੋਸਟ ਵਿੱਚ ਕਿਹਾ ਕਿ “ਵਿਕਸਿਤ ਭਾਰਤ” ਦਾ ਸੁਪਨਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਪੂਰਾ ਨਹੀਂ ਹੋ ਸਕਦਾ, ਸਗੋਂ ਇਸ ਲਈ ਦੇਸ਼ ਦੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਚਿਰਾਗ ਪਾਸਵਾਨ ਜੀ ਵੱਲੋਂ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਤੇ ਮੁਸ਼ਕਲਾਂ ਨੂੰ ਸੁਣਨ ਲਈ ਕੀਤੇ ਜਾ ਰਹੇ ਯਤਨ ਉਨ੍ਹਾਂ ਦੀ ਦੂਰਅੰਦੇਸ਼ੀ ਤੇ ਅਗਾਂਹਵਧੂ ਸੋਚ ਨੂੰ ਦਰਸਾਉਂਦੇ ਹਨ।
ਉਨ੍ਹਾਂ ਕਿਹਾ ਕਿ ਰਾਏਪੁਰ ਵਿੱਚ ਰੋਲਬੋਲ ਯੂਥ ਕਨਕਲੇਵ ਦੌਰਾਨ ਚਿਰਾਗ ਪਾਸਵਾਨ ਜੀ ਨੇ ਨੌਜਵਾਨਾਂ ਦੀਆਂ ਚਿੰਤਾਵਾਂ, ਮੁਸ਼ਕਲਾਂ ਤੇ ਭਵਿੱਖ ਨਾਲ ਜੁੜੀਆਂ ਉਮੀਦਾਂ ਨੂੰ ਸੁਣਨ ਲਈ ਜੋ ਮੰਚ ਮੁਹੱਈਆ ਕਰਵਾਇਆ, ਉਹ ਬੇਹੱਦ ਸ਼ਲਾਘਾਯੋਗ ਕਦਮ ਹੈ।
ਗਰੇਵਾਲ ਨੇ ਦੱਸਿਆ ਕਿ ਚਿਰਾਗ ਪਾਸਵਾਨ ਜੀ ਦਾ ਇਹ ਕਹਿਣਾ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨਾਲ ਰਾਬਤਾ ਕਾਇਮ ਕਰਨਾ ਚਾਹੁੰਦੇ ਹਨ, ਇਹ ਦਰਸਾਉਂਦਾ ਹੈ ਕਿ ਉਹ ਨੌਜਵਾਨ ਪੀੜ੍ਹੀ ਨੂੰ ਸਿਰਫ਼ ਸੁਣਨਾ ਹੀ ਨਹੀਂ, ਬਲਕਿ ਉਨ੍ਹਾਂ ਨੂੰ ਦੇਸ਼ ਦੇ ਭਵਿੱਖ ਦੀ ਨਿਰਮਾਣ ਪ੍ਰਕਿਰਿਆ ਵਿੱਚ ਭਾਈਵਾਲ ਬਣਾਉਣਾ ਚਾਹੁੰਦੇ ਹਨ।
ਗਰੇਵਾਲ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ, ਸੋਚ, ਹੁਨਰ ਤੇ ਨਵੀਂ ਸੋਚ ਭਾਰਤ ਨੂੰ ਦੁਨੀਆ ਦੀ ਮੋਹਰੀ ਤਾਕਤ ਬਣਾਉਣ ਵਿੱਚ ਵੱਡਾ ਯੋਗਦਾਨ ਪਾ ਸਕਦੀ ਹੈ। ਇਸ ਲਈ ਨੌਜਵਾਨਾਂ ਦੀਆਂ ਗੱਲਾਂ ਸੁਣਨਾ, ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਦੇਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਉਨ੍ਹਾਂ ਨੇ ਕਿਹਾ ਕਿ ਚਿਰਾਗ ਪਾਸਵਾਨ ਜੀ ਵੱਲੋਂ ਚੇਂਜ ਮੇਕਰ ਐਵਾਰਡ ਨਾਲ ਸਨਮਾਨਿਤ ਕੀਤੇ ਗਏ ਨੌਜਵਾਨਾਂ ਨੂੰ ਵਧਾਈ ਦੇਣਾ ਵੀ ਨੌਜਵਾਨਾਂ ਦੀ ਮਿਹਨਤ ਤੇ ਸਮਾਜ ਲਈ ਕੀਤੇ ਜਾ ਰਹੇ ਚੰਗੇ ਕੰਮਾਂ ਨੂੰ ਉਤਸ਼ਾਹਿਤ ਕਰਨ ਵਾਲਾ ਕਦਮ ਹੈ।
ਗਰੇਵਾਲ ਨੇ ਕਿਹਾ ਕਿ ਰੋਲਬੋਲ ਵਰਗੇ ਮੰਚ ਨੌਜਵਾਨਾਂ ਨੂੰ ਆਪਣੀ ਗੱਲ ਖੁੱਲ੍ਹ ਕੇ ਰੱਖਣ, ਨਵੀਆਂ ਸੋਚਾਂ ਸਾਂਝੀਆਂ ਕਰਨ ਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਹੌਸਲਾ ਦਿੰਦੇ ਹਨ।
ਗਰੇਵਾਲ ਨੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਕੌਮੀ ਪ੍ਰਧਾਨ ਤੇ ਕੇਂਦਰੀ ਮੰਤਰੀ ਸ਼੍ਰੀ ਚਿਰਾਗ ਪਾਸਵਾਨ ਜੀ ਨੂੰ ਨੌਜਵਾਨਾਂ ਨਾਲ ਲਗਾਤਾਰ ਸੰਵਾਦ ਕਰਨ ਅਤੇ ਉਨ੍ਹਾਂ ਨੂੰ ਵਿਕਸਿਤ ਭਾਰਤ ਦੀ ਉਸਾਰੀ ਨਾਲ ਜੋੜਨ ਵਾਲੀ ਇਸ ਦੂਰਅੰਦੇਸ਼ੀ ਪਹਿਲ ਲਈ ਦਿਲੋਂ ਵਧਾਈ ਦਿੱਤੀ ਤੇ ਕਿਹਾ ਕਿ ਨੌਜਵਾਨਾਂ ਦੀ ਤਾਕਤ ਹੀ ਨਵੇਂ ਭਾਰਤ ਦੀ ਸਭ ਤੋਂ ਵੱਡੀ ਤਾਕਤ ਹੈ।
- Download Babushahi App
-
-